ED ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਅਦਾਲਤ ਤੋਂ ਮਿਲਿਆ 5 ਦਿਨਾਂ ਦਾ ਰਿਮਾਂਡ

0
1851

ਜਲੰਧਰ | ਟੈਂਡਰ ਘੁਟਾਲਾ ਮਾਮਲੇ ‘ਚ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਬੀਤੇ ਦਿਨ ED ਵਲੋਂ ਪੁੱਛਗਿੱਛ ਤੋਂ ਬਾਅਦ ਕੀਤਾ ਗਿਆ ਸੀ ਗ੍ਰਿਫਤਾਰ। ਟੈਂਡਰਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਲੱਗੇ ਹਨ।

ਬੀਤੇ ਦਿਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਜਲੰਧਰ ‘ਚ ਪੁੱਛਗਿੱਛ ਲਈ ਬੁਲਾਇਆ ਸੀ। ਦੇਰ ਸ਼ਾਮ ਈਡੀ ਅਧਿਕਾਰੀਆਂ ਨੇ ਪੁੱਛਗਿੱਛ ਤੋਂ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਉਸ ਦੀ ਵਧੀ ਹੋਈ ਦੌਲਤ ਅਤੇ ਵਿਦੇਸ਼ਾਂ ‘ਚ ਲੈਣ-ਦੇਣ ਬਾਰੇ ਪੁੱਛਗਿੱਛ ਕੀਤੀ। ਅੱਜ ਆਸ਼ੂ ਨੂੰ ਸੰਵਿਧਾਨ ਚੌਕ ਨੇੜੇ ਅਦਾਲਤ ਵਿੱਚ ਪੇਸ਼ ਕੀਤਾ ਸੀ। ਆਸ਼ੂ ਨੂੰ ਅੱਜ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਆਸ਼ੂ ਈਡੀ ਦੇ ਸਵਾਲਾਂ ਦਾ ਜਵਾਬ ਨਹੀਂ ਦੇ ਸਕੇ। ਈਡੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹਿੰਦਿਆਂ ਆਸ਼ੂ ਦੀ ਵਧੀ ਜਾਇਦਾਦ ਦੀ ਜਾਂਚ ਕਰ ਰਹੀ ਸੀ। ਸੂਤਰਾਂ ਮੁਤਾਬਕ ਈਡੀ ਅਧਿਕਾਰੀਆਂ ਦੇ ਸਾਹਮਣੇ ਵਿਦੇਸ਼ਾਂ ‘ਚ ਕੁਝ ਲੈਣ-ਦੇਣ ਸਾਹਮਣੇ ਆਏ ਹਨ।