ਚੰਡੀਗੜ੍ਹ| ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਸ੍ਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲੇ ਵਿਚ ਪਹਿਲਾਂ ਉਨ੍ਹਾਂ ਵਿਰੁੱਧ ਪੰਜਾਬ ਵਿਜੀਲੈਂਸ ਹੀ ਜਾਂਚ ਕਰ ਰਹੀ ਸੀ। ਹੁਣ ਈਡੀ ਨੇ ਇਸ ਜਾਂਚ ਦਾ ਜ਼ਿੰਮਾ ਸਾਂਭ ਲਿਆ ਹੈ। ਈਡੀ ਨੇ ਪੰਜਾਬ ਵਿਜੀਲੈਂਸ ਤੋਂ ਜਾਂਚ ਨਾਲ ਜੁੜੇ ਦਸਤਾਵੇਜ਼ ਮੰਗ ਲਏ ਹਨ।