ਸਿੱਖਿਆ ਮੰਤਰੀ ਮੁਲਾਜ਼ਮਾਂ ਨੂੰ ਦੇ ਸਕਦੇ ਹਨ ਨਵੇਂ ਸਾਲ ਦਾ ਤੋਹਫਾ, ਮੁਲਾਜ਼ਮ ਜੱਥੇਬੰਦੀਆਂ ਨਾਲ ਮੀਟਿੰਗ 30 ਦਸੰਬਰ

0
344

ਚੰਡੀਗੜ੍ਹ | ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ 28 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਹੁਣ ਇਹ ਮੀਟਿੰਗ 30 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ।

ਇਸ ਮੀਟਿੰਗ ਵਿੱਚ ਸਕੂਲ ਸਿੱਖਿਆ ਮੰਤਰੀ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣਨਗੇ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਹਰਜੋਤ ਸਿੰਘ ਬੈਂਸ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਕੇ ਉਨ੍ਹਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਵੀ ਦੇ ਸਕਦੇ ਹਨ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਹੈ। 8736 ਅਧਿਆਪਕਾਂ ਨੂੰ ਪੱਕਾ ਕਰਨ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਅਧਿਆਪਕਾਂ ਨੂੰ ਪੱਕਾ ਕਰਨ ਦਾ ਐਲਾਨ ਸੂਬਾ ਸਰਕਾਰ ਵੱਲੋਂ 5 ਸਤੰਬਰ ਨੂੰ ਸਿੱਖਿਆ ਦਿਵਸ ਮੌਕੇ ਕੀਤਾ ਗਿਆ ਸੀ।

ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੌਰਾਨ ਕੋਈ ਕਾਨੂੰਨੀ ਅੜਚਣ ਨਹੀਂ ਆਈ, ਜਿਸ ਕਾਰਨ ਮੁਲਾਜ਼ਮਾਂ ਨੂੰ ਵਿਸ਼ੇਸ਼ ਕੇਡਰ ਤਹਿਤ ਰੈਗੂਲਰ ਕੀਤਾ ਜਾਵੇਗਾ।