ਸਾਰੇ ਪ੍ਰਾਈਵੇਟ ਸਕੂਲਾਂ ਨੂੰ ਦੇਣੀ ਪਵੇਗੀ ਟੀਚਰਜ਼ ਨੂੰ ਪੂਰੀ ਤਨਖਾਹ – ਸਿੱਖਿਆ ਮੰਤਰੀ ਨੇ ਦਿੱਤੇ ਨਿਰਦੇਸ਼

0
1276

ਸੰਗਰੂਰ . ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਕਰਦਿਆਂ ਕਿਹਾ ਹੈ ਕਿ ਕਰਫਿਊ ਦੌਰਾਨ ਸਾਰੇ ਸਟਾਫ਼ ਨੂੰ ਪੂਰੀ ਤਨਖਾਹ ਦੇਣੀ ਚਾਹੀਦੀ ਹੈ। ਉਨ੍ਹਾਂ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਾਰੇ ਸਕੂਲ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। ਸਿੱਖਿਆ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਕਰਫਿਊ ਦੌਰਾਨ ਪ੍ਰਾਈਵੇਟ ਸਕੂਲ ਆਨਲਾਈਨ ਕਲਾਸਾਂ ਲਈ ਕਿਸੇ ਤਰ੍ਹਾਂ ਦੀ ਕੋਈ ਫੀਸ ਵੀ ਨਹੀਂ ਮੰਗ ਸਕਣਗੇ। ਉਨ੍ਹਾਂ ਕਿਹਾ ਕਿ ਜੇ ਕਿਸੇ ਸਕੂਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਸਾਰੇ ਸਕੂਲ ਆਪਣੀ ਵਰਦੀ ਅਤੇ ਸਿਲੇਬਸ ਨਾਲ ਸਬੰਧਤ ਕਿਤਾਬਾਂ ਦੀ ਸੂਚੀ ਵੈਬਸਾਈਟ ਉਤੇ ਅਪਲੋਡ ਕਰਨ ਦੇ ਨਾਲ-ਨਾਲ ਸਕੂਲ ਦੇ ਅਹਾਤੇ ਅੰਦਰ ਢੁੱਕਵੀਆਂ ਥਾਵਾਂ ਉੱਤੇ ਲਗਾਉਣੀ ਯਕੀਨੀ ਬਣਾਉਣਗੇ। ਵਿਦਿਆਰਥੀਆਂ ਦੇ ਮਾਪੇ ਇਸ ਸੂਚੀ ਅਨੁਸਾਰ ਆਪਣੀ ਮਨਪਸੰਦ ਜਗ੍ਹਾ ਤੋਂ ਕਿਤਾਬਾਂ ਤੇ ਵਰਦੀਆਂ ਖਰੀਦ ਸਕਦੇ ਹਨ। ਸਕੂਲ ਕਿਸੇ ਖਾਸ ਥਾਂ ਤੋਂ ਕਿਤਾਬਾਂ ਤੇ ਵਰਦੀਆਂ ਖਰੀਦਣ ਲਈ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਪਹਿਲਾਂ ਹੀ ਸਕੂਲਾਂ ਨੂੰ ਕਰਫਿਊ ਦੌਰਾਨ ਦਾਖਲਾ ਜਾਂ ਕੋਈ ਹੋਰ ਫੀਸ ਮੰਗਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਮੇਂ ਦੌਰਾਨ ਕੋਈ ਵੀ ਸਕੂਲ ਵਾਹਨਾਂ ਦਾ ਕਿਰਾਇਆ ਜਾਂ ਕਿਤਾਬਾਂ ਦੇ ਪੈਸੇ ਵੀ ਨਹੀਂ ਵਸੂਲ ਸਕਦੇ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।