ਸਿੱਖਿਆ ਮੰਤਰੀ ਦਾ ਐਲਾਨ : ਹੁਣ ਅਧਿਆਪਕਾਂ ਨੂੰ ਨਹੀਂ ਕਰਨੇ ਪੈਣਗੇ ਵਾਧੂ ਕੰਮ

0
5679

ਲੁਧਿਆਣਾ/ਚੰਡੀਗੜ੍ਹ | ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਐਲਾਨ ਕੀਤਾ ਹੈ ਕਿ ਅਧਿਆਪਕਾਂ ਨੂੰ ਭਵਿੱਖ ਵਿੱਚ ਸਾਰੀਆਂ ਗੈਰ-ਅਧਿਆਪਨ ਗਤੀਵਿਧੀਆਂ ਤੋਂ ਮੁਕਤ ਕੀਤਾ ਜਾਵੇਗਾ।

ਉਨ੍ਹਾਂ ਨੇ ਅਧਿਆਪਕਾਂ ਨੂੰ ਸਿਰਫ਼ ਅਧਿਆਪਨ ‘ਤੇ ਪੂਰੀ ਤਵੱਜੋ ਦੇਣ ਦਾ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਤੋਂ ਹੋਰ ਕੋਈ ਕੰਮ ਨਹੀਂ ਲਿਆ ਜਾਏਗਾ।

ਉਨ੍ਹਾਂ ਵਿਦਿਆਰਥੀਆਂ ਦੀ ਸਰਵਪੱਖੀ ਤਰੱਕੀ ਤੇ ਵਿਕਾਸ ਲਈ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਸ਼ਾਨਦਾਰ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਬੰਧਤ ਸਕੂਲਾਂ ਵਿਚ ਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਬੜੇ ਗਹੁ ਨਾਲ ਸੁਣੀਆਂ ਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਹੋਵੇਗਾ।