ਚੰਡੀਗੜ੍ਹ, 5 ਮਾਰਚ | ਪੰਜਾਬ ਦੇ ਸਾਰੇ ਸਰਕਾਰੀ ਸਕੂਲ 31 ਮਾਰਚ ਤੱਕ ਟੀਚਰ ਤੇ ਵਾਈਫਾਈ ਨਾਲ ਲੈਸ ਹੋਣਗੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਲਾਨ ਕੀਤਾ।
ਬਜਟ ਸੈਸ਼ਨ ਦੌਰਾਨ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਇਹ ਐਲਾਨ ਕੀਤਾ। ਦੱਸਣਯੋਗ ਹੈ ਕਿ ਅੱਜ ਪੰਜਾਬ ਸਰਕਾਰ ਆਪਣਾ ਤੀਜਾ ਬਜਟ ਪੇਸ਼ ਕਰ ਰਹੀ ਹੈ। ਇਸ ਦੌਰਾਨ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਵੇਰਵਾ ਦਿੰਦਿਆਂ ਪੰਜਾਬ ਸਰਕਾਰ ਵਲੋਂ ਕੀਤੇ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ