ਚੰਡੀਗੜ੍ਹ, 29 ਨਵੰਬਰ| ਵਿਧਾਨ ਸਭਾ ਸਰਦ ਰੁੱਤ ਸੈਸ਼ਨ ਦਾ ਦੂਜਾ ਦਿਨ ਅੱਜ ਬੁੱਧਵਾਰ ਨੂੰ ਸ਼ੁਰੂ ਹੋ ਗਿਆ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਦੀ ਕਾਰਵਾਈ ਪ੍ਰਸ਼ਨ-ਉੱਤਰ ਦੌਰ ਨਾਲ ਸ਼ੁਰੂ ਕੀਤੀ ਗਈ | ਕੱਲ੍ਹ ਪੰਜਾਬ ਸਰਕਾਰ ਵੱਲੋਂ ਦੋ ਮਨੀ ਬਿੱਲ ਪੇਸ਼ ਕੀਤੇ ਗਏ ਸਨ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਅੱਜ ਬੁੱਧਵਾਰ ਨੂੰ ਤਿੰਨ ਬਿੱਲ ਪੇਸ਼ ਕੀਤੇ ਜਾਣਗੇ।
ਵੇਖੋ ਵੀਡੀਓ
https://www.facebook.com/punjabibulletin/videos/267500129632144
ਸਵਾਲ-ਜਵਾਬ ਦੌਰ ਵਿੱਚ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਸਕੂਲ 31 ਮਾਰਚ ਤੱਕ ਸਿੰਗਲ ਤੇ ਟੀਚਰ ਲੈੱਸ ਨਹੀਂ ਰਹੇਗਾ। ਇਸ ਸਮੇਂ ਦੌਰਾਨ ਸਾਰੇ 20,000 ਸਰਕਾਰੀ ਸਕੂਲਾਂ ਨੂੰ ਵਾਈ-ਫਾਈ ਨਾਲ ਜੋੜਿਆ ਜਾਵੇਗਾ। ਇੰਨਾ ਹੀ ਨਹੀਂ ਹੁਣ ਤੱਕ 4000 ਸਕੂਲਾਂ ‘ਚ ਵਾਈਫਾਈ ਲਗਾਇਆ ਜਾ ਚੁੱਕਾ ਹੈ ਅਤੇ 8000 ਸਕੂਲਾਂ ‘ਚ ਕੰਡਿਆਲੀ ਤਾਰ ਲਗਾਉਣ ਦਾ ਕੰਮ ਚੱਲ ਰਿਹਾ ਹੈ।
ਕੱਲ੍ਹ, ਪੰਜਾਬ ਸਰਕਾਰ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023 ਅਤੇ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਪਾਸ ਕਰ ਦਿੱਤੇ ਹਨ। ਜਦੋਂ ਕਿ ਅੱਜ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023 ਪਾਸ ਹੋ ਸਕਦਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪਿਛਲੇ ਮਹੀਨੇ ਸੱਦੇ ਗਏ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤੇ ਜਾਣ ਤੋਂ ਬਾਅਦ ਇਹ ਬਿੱਲ ਪੇਸ਼ ਨਹੀਂ ਹੋ ਸਕੇ ਸਨ।