ਰੇਲ ਗੱਡੀਆਂ ‘ਤੇ ਪੈ ਰਿਹਾ ਸੰਘਣੀ ਧੁੰਦ ਦਾ ਅਸਰ; ਅੱਜ ਵੀ ਕਰੀਬ 26 ਟਰੇਨਾਂ ਲੇਟ

0
912

ਨਵੀਂ ਦਿੱਲੀ, 3 ਜਨਵਰੀ| ਉੱਤਰੀ ਭਾਰਤ ਵਿਚ ਕੜਾਕੇ ਦੀ ਠੰਢ ਜਾਰੀ ਹੈ। ਦਿੱਲੀ ਅਤੇ ਉੱਤਰੀ ਭਾਰਤ ਦੇ ਹੋਰ ਇਲਾਕਿਆਂ ‘ਚ ਸੀਤ ਲਹਿਰ ਅਤੇ ਧੁੰਦ ਦੇਖਣ ਨੂੰ ਮਿਲ ਰਹੀ ਹੈ। ਸੰਘਣੀ ਧੁੰਦ ਕਾਰਨ ਸੜਕਾਂ ’ਤੇ ਸੰਨਾਟਾ ਛਾਇਆ ਹੋਇਆ ਹੈ।

ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ, ਮੇਰਠ ਅਤੇ ਬਾਗਪਤ ‘ਚ ਸਵੇਰੇ ਕਾਫੀ ਧੁੰਦ ਦੇਖਣ ਨੂੰ ਮਿਲੀ। ਧੁੰਦ ਕਾਰਨ ਰੇਲ ਗੱਡੀਆਂ ਦੀ ਰਫ਼ਤਾਰ ਵੀ ਹੌਲੀ ਹੋ ਗਈ ਹੈ। ਕੁੱਝ ਟਰੇਨਾਂ 8 ਘੰਟੇ ਤਕ ਦੇਰੀ ਨਾਲ ਚੱਲ ਰਹੀਆਂ ਹਨ। ਭਾਰਤੀ ਰੇਲਵੇ ਵਲੋਂ ਬੁਧਵਾਰ ਸਵੇਰੇ ਜਾਰੀ ਕੀਤੀ ਗਈ ਸੂਚੀ ਮੁਤਾਬਕ ਅੱਜ ਫਿਰ ਤੋਂ 26 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।

ਟਰੇਨ ਦੇ ਲੇਟ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਕਿਤੇ ਜਾਣ ਵਾਲੇ ਯਾਤਰੀਆਂ ਨੂੰ ਕਈ ਘੰਟੇ ਰੇਲ ਦਾ ਇੰਤਜ਼ਾਰ ਕਰਨਾ ਪੈਂਦਾ ਹੈ। ਭਾਰਤੀ ਰੇਲਵੇ ਪ੍ਰਸ਼ਾਸਨ ਵਲੋਂ ਲੇਟ ਹੋਣ ਵਾਲੀਆਂ ਟਰੇਨਾਂ ਦੀ ਸੂਚੀ ਮੁਤਾਬਕ ਟਰੇਨਾਂ 1 ਘੰਟੇ ਤੋਂ 8 ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।