ਨਸ਼ੇ ਦੀ ਦਲਦਲ ‘ਚੋਂ ਕੱਢਣ ਲਈ ਪੁਲਿਸ ਦਾ ਉਪਰਾਲਾ, ਨੌਜਵਾਨਾਂ ਦੇ ਨਾਲ-ਨਾਲ ਮਾਪਿਆਂ ਦੀ ਕੌਂਸਲਿੰਗ

0
3668

ਗੁਰਦਾਸਪੁਰ | ਪੁਲਿਸ ਨੇ ਨਸ਼ੇ ਦੀ ਵਿਕਰੀ ਦੀ ਰੋਕਥਾਮ ਦੇ ਨਾਲ ਨਾਲ ਨਸ਼ੇੜੀਆਂ ਨੂੰ ਸੁਧਾਰਨ ਲਈ ਵੀ ਇੱਕ ਨਵਾਂ ਸ਼ਲਾਘਾ ਯੋਗ ਕਦਮ ਚੁੱਕਿਆ ਹੈ। ਨਸ਼ੇੜੀਆਂ ਤੇ ਮਾਮਲਾ ਦਰਜ ਕਰਨ ਦੀ ਬਜਾਏ ਉਹਨਾਂ ਨੂੰ ਫੜ ਫੜ ਕੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਜਾ ਰਿਹਾ ‌ਹੈ।

ਇਸ ਮੁਹਿੰਮ ਤਹਿਤ ਨਸ਼ੇ ਦੇ ਆਦੀ ਨੌਜਵਾਨਾਂ ਦੀ ਹੀ ਨਹੀਂ ਉਹਨਾਂ ਦੇ ਮਾਂ ਬਾਪ ਦੀ ਵੀ ਕਾਉਂਸਲਿੰਗ ਕੀਤੀ ਜਾ ਰਹੀ ਹੈ। ਮਾਪਿਆਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਜੇ ਬੱਚੇ ਦੀ ਜ਼ਿੰਦਗੀ ਚਾਹੁੰਦੇ ਹੋ ਤਾਂ ‌ ਇਹਨਾਂ ਦਾ ਨਸ਼ਾ ਛੁਡਾਉਣ ਵਿੱਚ ਪੁਲਿਸ ਦਾ ਸਹਿਯੋਗ ਕਰੋ।

ਜਾਣਕਾਰੀ ਦਿੰਦਿਆਂ ਥਾਣਾ ਸਿਟੀ ਗੁਰਦਾਸਪੁਰ ਦੇ ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਥਾਣਾ ਸਿਟੀ ਗੁਰਦਾਸਪੁਰ ਵੱਲੋਂ ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਗੁਰਦਾਸਪੁਰ ਵਿੱਚ ਨਸ਼ੇ ਦੇ ਆਦੀ ਪੰਜ ਨੌਜਵਾਨਾਂ ਨੂੰ ਦਾਖਿਲ ਕਰਵਾਇਆ ਗਿਆ ਸੀ ਅਤੇ ਹੁਣ ਦੁਬਾਰਾ 6 ਹੋਰ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਇੱਥੇ ਦਾਖਲ ਕਰਵਾਇਆ ਗਿਆ ਹੈ ।