ਜਲੰਧਰ | ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਕਪੂਰਥਲਾ ਰੋਡ ‘ਚ ਇਕ ਹੋਰ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਥੇ ਪੁੱਜੀਆਂ 8 ਵੱਖ-ਵੱਖ ਕੰਪਨੀਆਂ ਵੱਲੋਂ 81 ਉਮੀਦਵਾਰ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਲੜੀਵਾਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰੋਜ਼ਗਾਰ ਮੇਲੇ ਵਿੱਚ ਕੁੱਲ 119 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਲਗਭਗ 81 ਕੰਪਨੀਆਂ ਵੱਲੋਂ ਚੋਣ ਕੀਤੀ ਗਈ ।

ਬੇਰੋਜ਼ਗਾਰ ਨੌਜਵਾਨਾਂ ਦੀ ਵੱਧ ਤੋਂ ਵੱਧ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਭਰ ਵਿੱਚ ਅਜਿਹੇ ਹੋਰ ਕੈਂਪ ਲਗਾਏ ਜਾਣਗੇ।

ਨਕੋਦਰ ਅਤੇ ਸ਼ਾਹਕੋਟ ਵਿਖੇ ਲਗਾਏ ਗਏ ਰੋਜ਼ਗਾਰ ਮੇਲਿਆਂ ਵਿੱਚ 310 ਨੌਜਵਾਨਾਂ ਦੀ ਰੋਜ਼ਗਾਰ ਲਈ ਹੋਈ ਚੋਣ

ਰੋਜ਼ਗਾਰ ਮੇਲੇ ਵਿੱਚ ਪੁੱਜੀਆਂ 13 ਕੰਪਨੀਆਂ, 358 ਉਮੀਦਵਾਰਾਂ ਨੇ ਲਿਆ ਹਿੱਸਾ

ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਨਕੋਦਰ ਅਤੇ ਸ਼ਾਹਕੋਟ ਦੇ ਦਫ਼ਤਰ ਵਿਖੇ ਬੁੱਧਵਾਰ ਨੂੰ ਲਗਾਏ ਗਏ ਦੋ ਰੋਜ਼ਗਾਰ ਮੇਲਿਆਂ ਵਿੱਚ 310 ਬੇਰੋਜ਼ਗਾਰ ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਜਿਥੇ 358 ਬੇਰੋਜ਼ਗਾਰ ਨੌਜਵਾਨਾਂ ਨੇ ਹਿੱਸਾ ਲਿਆ ਉਥੇ ਪੁਖਰਾਜ ਹੈਲਥ ਕੇਅਰ, ਐਲ.ਆਈ.ਸੀ., ਸਟਾਰ ਹੈਲਥ ਇੰਸ਼ੋਰੈਂਸ, ਹਰਬਲਾਈਫ ਹੈਲਥ ਕੇਅਰ, ਆਈ.ਸੀ.ਆਈ. ਪਰੂਡੈਂਸ਼ੀਅਲ, ਫਿਊਚਰ ਜਨਰਲੀ, ਏ-ਵਨ ਇੰਟਰਨੈਸ਼ਨਲ, ਏਜਾਈਲ ਹਰਬਲ ਅਤੇ ਹੈਲਥ ਹਰਬਲ ਸਮੇਤ 13 ਕੰਪਨੀਆਂ ਨੇ ਰੋਜ਼ਗਾਰ ਮੇਲੇ ਵਿੱਚ ਸ਼ਿਰਕਤ ਕਰਦਿਆਂ 310 ਬੇਰੋਜ਼ਗਾਰ ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਹੀ ਰੋਜ਼ਗਾਰ ਮੇਲੇ 2 ਸਤੰਬਰ ਨੂੰ ਬੀਡੀਪੀਓ ਦਫ਼ਤਰ ਲੋਹੀਆਂ ਖਾਸ ਤੇ ਰੁੜਕਾਂ ਕਲਾਂ, 3 ਸਤੰਬਰ ਨੂੰ ਬੀਡੀਪੀਓ ਦਫ਼ਤਰ ਨੂਰਮਹਿਲ ਤੇ ਜਲੰਧਰ ਪੂਰਬੀ ਅਤੇ 7 ਸਤੰਬਰ ਨੂੰ ਬੀਡੀਪੀਓ ਦਫ਼ਤਰ ਜਲੰਧਰ ਪੱਛਮੀ ਤੇ ਮਹਿਤਪੁਰ ਵਿਖੇ ਲਗਾਏ ਜਾ ਰਹੇ ਹਨ, ਜਿਥੇ ਭਾਗ ਲੈਣ ਵਾਲਿਆਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਨਿਯਮਿਤ ਰੋਜ਼ਗਾਰ ਮੇਲਿਆਂ ਤੋਂ ਇਲਾਵਾ ਜ਼ਿਲ੍ਹੇ ਵਿੱਚ 9 ਤੋਂ 17 ਸਤੰਬਰ ਤੱਕ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਤਹਿਤ 9 ਸਤੰਬਰ ਨੂੰ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ, 10 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ, 13 ਸਤੰਬਰ ਨੂੰ ਸੀਟੀ ਗਰੁੱਪ ਆਫ਼ ਇੰਸਟੀਚਿਊਟ ਸ਼ਾਹਪੁਰ ਕੈਂਪਸ, 15 ਸਤੰਬਰ ਨੂੰ ਜਨਤਾ ਕਾਲਜ ਕਰਤਾਰਪੁਰ ਅਤੇ 17 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਭੋਗਪੁਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ, ਜਿਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੱਖ-ਵੱਖ ਨਾਮੀ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।

ਥੋਰੀ ਨੇ ਕਿਹਾ ਕਿ ਅਜਿਹੇ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਸਹਾਇਕ ਸਾਬਿਤ ਹੋ ਰਹੇ ਹਨ। ਇਨ੍ਹਾਂ ਮੇਲਿਆਂ ਰਾਹੀਂ ਰੋਜ਼ਗਾਰ ਹਾਸਲ ਕਰਨ ਵਾਲੇ ਨੌਜਵਾਨ ਰਾਜ ਦੇ ਆਰਥਿਕ-ਸਮਾਜਿਕ ਵਿਕਾਸ ਵਿੱਚ ਹਿੱਸੇਦਾਰ ਬਣਨਗੇ।ਉਨ੍ਹਾਂ ਕਿਹਾ ਕਿ ਅਸਲ ਵਿੱਚ ਰੋਜ਼ਗਾਰ ਮੇਲੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ੀ-ਰੋਟੀ ਮੁਹੱਈਆ ਕਰਵਾਉਣ ਦੀ ਨਿਵੇਕਲੀ ਪਹਿਲਕਦਮੀ ਹਨ।

ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਦੌਰਾਨ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਾਰੀ ਸੁਰੱਖਿਆ ਮਾਪਦੰਡਾ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ, ਜਿਸ ਤਹਿਤ ਸਮਾਜਿਕ ਦੂਰੀ, ਮਾਸਕ ਪਹਿਨਣਾ ਅਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਪੂਰੀ ਤਰ੍ਹਾਂ ਮੈਰਿਟ ‘ਤੇ ਕੀਤੀ ਜਾ ਰਹੀ ਹੈ।

ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਵਧੇਰੇ ਨੌਕਰੀਆਂ ਲਈ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।