ਤਰਨਤਾਰਨ (ਬਲਜੀਤ ਸਿੰਘ) | ਪਿੰਡ ਚੰਬਾ ਖੁਰਦ ਵਿਖੇ ਘਰ ‘ਚ ਇਕੱਲੇ ਰਹਿੰਦੇ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਅਣਪਛਾਤੇ ਹਮਲਾਵਰਾਂ ਨੇ ਵਾਰਦਾਤ ਨੂੰ ਬੀਤੀ ਰਾਤ ਅੰਜਾਮ ਦਿੱਤਾ।
ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਕਤਲ ਕੀਤੇ ਗਏ ਜੋੜੇ ਦੀ ਪਛਾਣ ਪਰਮਜੀਤ ਕੌਰ (58) ਅਤੇ ਹਰਭਜਨ ਸਿੰਘ (60) ਦੇ ਰੂਪ ਵਿਚ ਹੋਈ ਹੈ।
ਫਿਲਹਾਲ ਇਸ ਦੋਹਰੇ ਕਤਲ ਕਾਂਡ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਜੋੜੇ ਦਾ ਬੇਟਾ ਵਿਦੇਸ਼ (ਮਨੀਲਾ) ਰਹਿੰਦਾ ਹੈ ਅਤੇ ਬੇਟੀ ਵਿਆਹੀ ਹੋਈ ਦੱਸੀ ਜਾ ਰਹੀ ਹੈ। ਮੌਕੇ ‘ਤੇ ਪੁਲਸ ਦੇ ਉੱਚ ਅਧਿਕਾਰੀ ਵੀ ਪਹੁੰਚੇ। ਤਕਨੀਕੀ ਮਾਹਿਰਾਂ ਦੀ ਵੀ ਮਦਦ ਲਈ ਜਾ ਰਹੀ ਹੈ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)