ਪੁਰਾਣੀ ਰੰਜਿਸ਼ ਦੇ ਚੱਲਦਿਆਂ ਜਲੰਧਰ ਦੇ ਜੰਡਿਆਲਾ ਮੰਜਕੀ ‘ਚ ਸਾਬਕਾ ਪੰਚਾਇਤ ਮੈਂਬਰ ਦਾ ਕਤਲ

0
1238

ਜਲੰਧਰ . ਜ਼ਿਲ੍ਹੇ ਵਿਚ ਇਕ ਵੱਡੀ ਵਾਰਦਾਤ ਹੋਣ ਦੀ ਖਬਰ ਹੈ। ਜੰਡਿਆਲਾ ਮੰਜਕੀ ਵਿਚ ਸਵੇਰੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪੈਦਲ ਜਾ ਰਹੇ ਪਿੰਡ ਦੇ ਸਾਬਕਾ ਪੰਚਾਇਤ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਗੋਲੀ ਲੱਗਣ ਨਾਲ ਮਾਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਮੁਤਾਬਿਕ ਅੱਜ ਸਵੇਰੇ ਪਿੰਡ ਦੇ ਸਾਬਕਾ ਪੰਚਾਇਤ ਮੈਂਬਰ ਮਾਨ ਸਿੰਘ (65) ਰੋਜ਼ ਦੀ ਤਰ੍ਹਾਂ ਸਵੇਰ ਨੂੰ ਸੈਰ ਕਰਨ ਤੇ ਗੁਰੂਦੁਆਰਾ ਸਾਹਿਬ ਮੱਥਾ ਟੇਕਣ ਜਾਂਦਾ ਸੀ। ਰਸਤੇ ਵਿਚ ਹੀ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਘੇਰ ਲਿਆ ਤੇ ਗੋਲ੍ਹੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਗੋਲੀਆਂ ਮਾਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਜਾਣਕਾਰੀ ਮਿਲਦੇ ਹੀ ਥਾਣਾ ਸਦਰ ਕੈਂਟ ਦੀ ਪੁਲਿਸ ਕਮਿਸ਼ਨਰੇਟ ਦੇ ਅਧਿਕਾਰੀਆਂ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਮੁਤਾਬਿਕ ਇਸ ਮਾਮਲੇ ਵਿਚ ਇਸ ਪਿੰਡ ਦੇ ਹੀ ਦੋ ਨੌਜਵਾਨਾਂ ਦਾ ਨਾਮ ਇਸ ਵਿਚ ਦਖਲ ਹੋਣ ਦੀ ਵੀ ਸੂਚਨਾ ਮਿਲ ਰਹੀ ਹੈ। ਪੁਲਿਸ ਨੇ ਇਹਨਾਂ ਮੁਲਜ਼ਮਾਂ ਦੇ ਨਾਂ ਤੇ ਕੇਸ ਦਰਜ ਕਰ ਲਿਆ ਹੈ।

ਪੁਲਿਸ ਵਲੋਂ ਕਿਹਾ ਗਿਆ ਹੈ ਕਿ ਇਹ ਵਾਰਦਾਤ ਸੁਪਾਰੀ ਦੇ ਕੇ ਕਰਵਾਈ ਗਈ ਹੈ। ਪੁਲਿਸ ਦੇ ਘਟਨਾ ਵਾਲੀ ਜਗ੍ਹਾ ਦੇ ਨੇੜੇ-ਤੇੜੇ ਦੇ ਸਾਰੇ ਸੀਸੀਟੀਵੀ ਚੈਕ ਕਰਵਾ ਲਏ ਹਨ ਪਰ ਕੁਝ ਵੀ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਕਿਹਾ ਮਾਮਲਾ ਜਲਦ ਤੋਂ ਜਲਦ ਟ੍ਰੇਸ ਕੀਤਾ ਜਾਵੇਗਾ।