ਦਿੱਲੀ ਹਿੰਸਾ ਮਾਮਲੇ ‘ਚ ਪਿੰਡ ਤਲਵੰਡੀ ਸੋਭਾ ਸਿੰਘ ਤੋਂ ਗ੍ਰਿਫ਼ਤਾਰ ਕੀਤੇ ਬੂਟਾ ਸਿੰਘ ਨੂੰ ਰਿਹਾਅ ਕਰਨ ਦੀ ਬਜ਼ੁਰਗ ਮਾਪਿਆਂ ਨੇ ਕੀਤੀ ਮੰਗ

0
1277

ਤਰਨਤਾਰਨ (ਬਲਜੀਤ ਸਿੰਘ) | ਦਿੱਲੀ ਹਿੰਸਾ ਮਾਮਲੇ ‘ਚ ਅੱਜ ਦਿੱਲੀ ਪੁਲਿਸ ਵੱਲੋਂ ਪਿੰਡ ਤਲਵੰਡੀ ਸੋਭਾ ਸਿੰਘ ਦੇ ਇੱਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਬੂਟਾ ਸਿੰਘ ਪੁੱਤਰ ਸੁਖਵਿੰਦਰ ਸਿੰਘ ‘ਤੇ ਦਿੱਲੀ ਪੁਲਿਸ ਵੱਲੋਂ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ ਸੀ ਕਿਉਂਕਿ ਇਹ 26 ਜਨਵਰੀ ਦੀ ਹੋਈ ਹਿੰਸਾ ਵਿੱਚ ਲਾਲ ਕਿਲ੍ਹੇ ਨੇੜੇ ਮੌਜੂਦ ਸੀ। ਇਸ ਨੌਜਵਾਨ ਦੀ ਟੀ. ਵੀ. ‘ਤੇ ਫੋਟੋ ਵਾਇਰਲ ਹੋਣ ਤੋਂ ਬਾਅਦ ਦਿੱਲੀ ਪੁਲਿਸ ਨੇ ਪਿੰਡ ਤਲਵੰਡੀ ਸੋਭਾ ਸਿੰਘ ਦੇ 4 ਵਿਅਕਤੀਆਂ ‘ਤੇ ਮਾਮਲਾ ਦਰਜ ਕੀਤਾ ਸੀ।

ਇਹ ਨੌਜਵਾਨ ਪੁਲਿਸ ਦੀ ਪਹੁੰਚ ਤੋਂ ਬਾਹਰ ਸੀ। ਬੂਟਾ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਦਿੱਲੀ ਪੁਲਿਸ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਪੁੱਤਰਾਂ ‘ਤੇ ਝੂਠੇ ਮੁਕੱਦਮੇ ਦਰਜ ਕਰ ਰਹੀ ਹੈ।

ਪੀੜਤ ਪਰਿਵਾਰ ਨੇ ਜਥੇਬੰਦੀਆਂ ਤੋਂ ਵੀ ਮੰਗ ਕੀਤੀ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਬੇਕਸੂਰ ਹੈ। ਇਸ ਲਈ ਉਸਨੂੰ ਰਿਹਾਅ ਕੀਤਾ ਜਾਵੇ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)