ਗੁਰਾਇਆ ’ਚ ਟਰੇਨ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਔਰਤ ਦੀ ਮੌਤ

0
6

ਮ੍ਰਿਤਕ ਦੀ ਉਮਰ 50 ਤੋਂ 55 ਸਾਲ ਦੇ ਕਰੀਬ, ਪਛਾਣ ਲਈ ਲਾਸ਼ 72 ਘੰਟਿਆਂ ਵਾਸਤੇ ਫਿਲੌਰ ਦੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਈ

ਗੁਰਾਇਆ ਵਿੱਚ ਰੇਲਵੇ ਲਾਈਨ ’ਤੇ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮ੍ਰਿਤਕ ਔਰਤ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਾਇਆ ਦੇ ਜੀਆਰਪੀ ਇੰਚਾਰਜ ਪ੍ਰੇਮ ਨਾਥ ਨੇ ਦੱਸਿਆ ਕਿ ਪੁਲਿਸ ਨੂੰ ਮੈਮੋ ਰਾਹੀਂ ਸੂਚਨਾ ਮਿਲੀ ਸੀ ਕਿ ਜਲੰਧਰ ਤੋਂ ਲੁਧਿਆਣਾ ਜਾ ਰਹੀ ਹਾਪਾ-ਜੰਮੂ ਐਕਸਪ੍ਰੈੱਸ ਟਰੇਨ ਨੰਬਰ 12476 ਦੀ ਲਪੇਟ ਵਿੱਚ ਆਉਣ ਕਾਰਨ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦੀ ਉਮਰ 50 ਤੋਂ 55 ਸਾਲ ਦੇ ਕਰੀਬ ਲੱਗ ਰਹੀ ਹੈ। ਔਰਤ ਨੇ ਨੀਲੇ ਅਤੇ ਚਿੱਟੇ ਰੰਗ ਦਾ ਫੁੱਲਾਂ ਵਾਲਾ ਸਲਵਾਰ-ਸੂਟ ਪਹਿਨਿਆ ਹੋਇਆ ਸੀ।

ਪੁਲਿਸ ਨੇ ਔਰਤ ਦੀ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਫਿਲੌਰ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲਿਸ ਵੱਲੋਂ ਔਰਤ ਦੀ ਪਛਾਣ ਕਰਨ ਦੇ ਨਾਲ-ਨਾਲ ਉਸ ਦੇ ਵਾਰਸਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ।