ਚੋਣਾਂ 2022 : ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਫਤਿਹਗੜ੍ਹ ਸਾਹਿਬ ਤੋਂ ਸਰਬਜੀਤ ਸਿੰਘ ਮੱਖਣ ਨੂੰ ਐਲਾਨਿਆ ਆਪਣਾ ਪਹਿਲਾ ਉਮੀਦਵਾਰ

0
812

ਫਤਿਹਗੜ੍ਹ ਸਾਹਿਬ | ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਪੰਜਾਬ ਵਿੱਚ ਆਪਣਾ ਪਹਿਲਾ ਉਮੀਦਵਾਰ ਐਲਾਨ ਦਿੱਤਾ ਹੈ। ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸਰਬਜੀਤ ਸਿੰਘ ਮੱਖਣ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਉਮੀਦਵਾਰ ਹੋਣਗੇ।

ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਪਿੰਡ ਤਰਖਾਣ ਮਾਜਰਾ ਵਿਖੇ ਕਿਸਾਨ ਯੂਨੀਅਨ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਜ਼ਿਕਰਯੋਗ ਹੈ ਕਿ ਸਰਬਜੀਤ ਸਿੰਘ ਮੱਖਣ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖਾਸਮ-ਖਾਸ ਰਹੇ ਹਨ। ਮੱਖਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਿਲੀ ਚੇਅਰਮੈਨੀ ਛੱਡ ਕੇ ਮਨਪ੍ਰੀਤ ਬਾਦਲ ਵੱਲੋਂ ਬਣਾਈ ਪੀਪਲਜ਼ ਪਾਰਟੀ ਆਫ ਪੰਜਾਬ ਵਿੱਚ ਗਏ ਸਨ ਅਤੇ ਬਾਅਦ ਵਿੱਚ ਮਨਪ੍ਰੀਤ ਬਾਦਲ ਦੇ ਨਾਲ ਹੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।

ਹੁਣ ਸਰਬਜੀਤ ਸਿੰਘ ਮੱਖਣ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨਾਲ ਜੁੜ ਕੇ ਕਿਸਾਨੀ ਮਸਲਿਆਂ ਲਈ ਸੰਘਰਸ਼ ਕਰ ਰਹੇ ਸਨ, ਜਿਸ ਦੀ ਬਦੌਲਤ ਚੜੂਨੀ ਵੱਲੋਂ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ