ਚੋਣ ਕਮਿਸ਼ਨ ਨੇ ਜੋਗਾ ਸਿੰਘ ਨੂੰ ਡੇਰਾ ਬਾਬਾ ਨਾਨਕ ਦਾ ਬਣਾਇਆ ਨਵਾਂ ਡੀਐਸਪੀ, ਕਾਂਗਰਸ ਦੀ ਸ਼ਿਕਾਇਤ ‘ਤੇ ਬਦਲਿਆ

0
233

ਚੰਡੀਗੜ੍ਹ, 13 ਨਵੰਬਰ | ਪੰਜਾਬ ਵਿਧਾਨ ਸਭਾ ਸੀਟ ਡੇਰਾ ਬਾਬਾ ਨਾਨਕ ‘ਤੇ ਹੋ ਰਹੀ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕੀਆਂ ਦੇਣ ਦੀ ਸ਼ਿਕਾਇਤ ‘ਤੇ ਬਣਦੀ ਕਾਰਵਾਈ ਨਾ ਕਰਨ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ।

ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ ਦਿੱਤਾ ਹੈ। ਨਾਲ ਹੀ ਉਨ੍ਹਾਂ ਦੀ ਥਾਂ ਜੋਗਾ ਸਿੰਘ ਨੂੰ ਡੀਐਸਪੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਡੀਐਸਪੀ ਹੈੱਡਕੁਆਰਟਰ ਕਪੂਰਥਲਾ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ।

ਇਸ ਤੋਂ ਇਲਾਵਾ ਹਰਿਆਣਾ ਜੇਲ ਵਿਭਾਗ ਨੂੰ ਪੱਤਰ ਲਿਖ ਕੇ ਜੱਗੂ ਭਗਵਾਨਪੁਰੀਆ ‘ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਮੁਲਜ਼ਮ ਦੇ ਆਸ-ਪਾਸ ਦੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ। ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)