ਨਵੀਂ ਦਿੱਲੀ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਮੁਫ਼ਤ ਰਾਸ਼ਨ ਪ੍ਰਦਾਨ ਕਰਨ ਦੀ ਆਪਣੀ ਯੋਜਨਾ ਨੂੰ 6 ਮਹੀਨੇ ਲਈ ਹੋਰ ਮਈ 2022 ਤੱਕ ਵਧਾ ਦਿੱਤਾ ਹੈ।
ਕੇਜਰੀਵਾਲ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ‘ਤੇ ਇਹ ਅਹਿਮ ਜਾਣਕਾਰੀ ਦਿੱਤੀ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਗਰੀਬ ਵਰਗ ਲਈ ਮੁਫਤ ਰਾਸ਼ਨ ਵੰਡਣ ਦੀ ਯੋਜਨਾ ਨੂੰ ਅਗਲੇ 6 ਮਹੀਨਿਆਂ ਤੱਕ ਵਧਾਉਣ ਦੀ ਵੀ ਅਪੀਲ ਕੀਤੀ ਹੈ।
ਕੇਜਰੀਵਾਲ ਨੇ ਟਵੀਟ ਕੀਤਾ, ”ਦਿੱਲੀ ਸਰਕਾਰ ਗਰੀਬਾਂ ਲਈ ਆਪਣੀ ਮੁਫਤ ਰਾਸ਼ਨ ਯੋਜਨਾ ਨੂੰ ਅਗਲੇ 6 ਮਹੀਨਿਆਂ ਲਈ ਵਧਾ ਰਹੀ ਹੈ।
ਮੈਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਕੇਂਦਰ ਸਰਕਾਰ ਵੀ ਆਪਣੀ ਰਾਸ਼ਨ ਸਕੀਮ ਨੂੰ 6 ਮਹੀਨਿਆਂ ਲਈ ਵਧਾ ਦੇਵੇ।
ਲੋਕ ਇਸ ਸਮੇਂ ਬਹੁਤ ਪ੍ਰੇਸ਼ਾਨੀ ਵਿੱਚ ਹਨ, ਉਨ੍ਹਾਂ ਦਾ ਹੱਥ ਛੱਡਣਾ ਠੀਕ ਨਹੀਂ ਹੋਵੇਗਾ।”
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ