ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਕਈ ਵੱਡੇ ਐਲਾਨ ਕੀਤੇ।
ਸੁਖਬੀਰ ਨੇ ਕਿਹਾ ਕਿ ਪਿਛਲੇ 7 ਮਹੀਨਿਆਂ ਤੋਂ ਪੰਜਾਬ ਅਤੇ ਦੂਜੇ ਸੂਬਿਆਂ ਦੇ ਕਿਸਾਨ ਦਿੱਲੀ ‘ਚ ਮੋਰਚਾ ਲਾ ਕੇ ਆਪਣੀਆਂ ਮੰਗਾਂ ਮਨਵਾਉਣ ਬੈਠੇ ਹੋਏ ਹਨ। ਜਿਹੜੇ ਕਾਲੇ ਕਾਨੂੰਨ ਮੋਦੀ ਸਰਕਾਰ ਨੇ ਲਿਆਂਦੇ ਹਨ, ਉਨ੍ਹਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਚੱਲ ਰਿਹਾ ਹੈ।
7 ਮਹੀਨਿਆਂ ਦੌਰਾਨ ਦਿਨ-ਰਾਤ, ਗਰਮੀ-ਸਰਦੀ ਮੀਂਹ, ਤੂਫਾਨ ‘ਚ ਸਾਡੇ ਕਿਸਾਨ ਵੀਰ, ਮਾਤਾਵਾਂ, ਬਜ਼ੁਰਗ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਕਈ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ।
ਇਸ ਲਈ ਸਾਡਾ ਵਾਅਦਾ ਹੈ ਕਿ ਜੇਕਰ ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਸਰਕਾਰ ਬਣੀ ਤਾਂ ਅਸੀਂ ਪਹਿਲੀ ਕੈਬਨਿਟ ਮੀਟਿੰਗ ‘ਚ ਇਹ ਮਤਾ ਪਾਸ ਕਰਾਂਗੇ ਕਿ ਜਿਨ੍ਹਾਂ ਕਿਸਾਨਾਂ ਨੇ ਦਿੱਲੀ ਮੋਰਚੇ ਦੌਰਾਨ ਸ਼ਹਾਦਤ ਦਿੱਤੀ ਹੈ, ਉਨ੍ਹਾਂ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰ ਨੌਕਰੀ, ਬੱਚਿਆਂ ਨੂੰ ਪੋਸਟ-ਗ੍ਰੈਜੂਏਸ਼ਨ ਤੱਕ ਸਾਰੀ ਪੜ੍ਹਾਈ ਮੁਫ਼ਤ ਦਿੱਤੀ ਜਾਵੇਗੀ ਅਤੇ ਪਰਿਵਾਰ ਦਾ ਸਿਹਤ ਬੀਮਾ ਕੀਤਾ ਜਾਵੇਗਾ। ਸਾਰਾ ਖਰਚਾ ਪੰਜਾਬ ਸਰਕਾਰ ਕਰੇਗੀ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)