ਫਿਲੌਰ ‘ਚ ਕਰੰਟ ਪੈਣ ਨਾਲ ਬਿਜਲੀ ਮਕੈਨਿਕ ਦੀ ਮੌਤ; ਦੀਵਾਲੀ ਕਾਰਨ ਲਗਾ ਰਿਹਾ ਸੀ ਲਾਈਟਾਂ

0
644

ਫਿਲੌਰ, 9 ਨਵੰਬਰ | ਸ਼ਹਿਰ ਦੇ ਗੜ੍ਹਾ ਰੋਡ ‘ਤੇ ਬੁੱਧਵਾਰ ਸ਼ਾਮ ਨੂੰ ਘਰ ਵਿਚ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਲਾਈਟਾਂ ਲਗਾ ਰਹੇ ਬਿਜਲੀ ਮਕੈਨਿਕ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰੇਮ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਮੁਹੱਲਾ ਕਾਜੀਆ ਫਿਲੌਰ ਵੱਜੋਂ ਹੋਈ ਹੈ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਲਿਜਾਇਆ ਗਿਆ ਸੀ। ਉਥੋਂ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਲਈ ਰੈਫਰ ਕਰ ਦਿੱਤਾ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਖਬਰ ਤੋਂ ਬਾਅਦ ਸੋਗ ਦੀ ਲਹਿਰ ਹੈ।