ਰੋਪੜ. ਜ਼ਿਲ੍ਹਾ ਕਾਂਗਰਸ ਭਵਨ ਦਾ ਬਿਜਲੀ ਬਿੱਲ 3 ਸਾਲ ਤੋਂ ਜਮ੍ਹਾ ਨਾ ਕਰਵਾਏ ਜਾਣ ਕਾਰਨ ਬਿਜਲੀ ਵਿਭਾਗ ਵੱਲੋਂ ਕਾਂਗਰਸ ਭਵਨ ਦਾ ਕਨੈਕਸ਼ਨ ਕੱਟੇ ਜਾਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਤਿੰਨ ਸਾਲ ਤੋਂ ਜਦੋਂ ਤੋਂ ਸਰਕਾਰ ਆਈ ਹੈ, ਬਿਜਲੀ ਦੇ ਜ਼ਿਲ੍ਹਾ ਕਾਂਗਰਸ ਭਵਨ ਦਾ ਬਿੱਲ ਹੀ ਜਮ੍ਹਾ ਨਹੀਂ ਕਰਵਾਇਆ ਗਿਆ ਹੈ। ਵਿਭਾਗ ਵਲੋਂ ਇਸ ਸੰਬੰਧੀ ਨੋਟਿਸ ਵੀ ਭੇਜੇ ਗਏ ਸਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕਾਂਗਰਸ ਭਵਨ ਤੇ ਬਿਜਲੀ ਬਿੱਲ ਦੀ ਕਰੀਬ 35 ਹਜਾਰ ਦੀ ਰਕਮ ਬਕਾਇਆ ਹੈ। ਬਿਜਲੀ ਵਿਭਾਗ ਦੇ ਐਸਡੀਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਨੋਟੀਸ ਭੇਜੇ ਜਾਣ ਦੇ ਬਾਵਜੂਦ ਵੀ ਬਿਲ ਤਾਰਿਆ ਨਹੀਂ ਗਿਆ। ਜਿਸ ਕਾਰਨ ਬਿਜਲੀ ਵਿਭਾਗ ਨੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਤੇ ਜ਼ਿਲ੍ਹਾ ਕਾਂਗਰਸ ਭਵਨ ਦੇ ਮੀਟਰ ਦੇ ਕਨੈਕਸ਼ਨ ਨੂੰ ਕੱਟ ਦਿੱਤਾ ਗਿਆ ਹੈ।

ਜਿਕਰਯੋਗ ਹੈ ਕਿ ਜ਼ਿਲ੍ਹਾ ਕਾਂਗਰਸ ਭਵਨ ‘ਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅਤੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਵਰਗੇ ਵੱਡੇ-ਵੱਡੇ ਲੀਡਰ ਅਕਸਰ ਹੀ ਇੱਥੇ ਮੀਟਿੰਗਾਂ ਕਰਦੇ ਰਹਿੰਦੇ ਹਨ ਅਤੇ ਹੁਣ ਨਗਰ ਕੌਂਸਲ ਦੀਆਂ ਚੋਣਾਂ ਦੀਆਂ ਤਿਆਰੀਆਂ ਕਾਰਨ ਫਿਰ ਕਾਂਗਰਸ ਭਵਨ ਵਿੱਚ ਗਹਿਮਾ ਗਹਿਮੀ ਰਹਿੰਦੀ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।