ਚੰਡੀਗੜ੍ਹ | ਅੱਜ ਪੰਜਾਬ ਕਾਂਗਰਸ ਦੀ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬੀਆਂ ਲਈ ਖਾਸ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ।

CM ਚੰਨੀ ਨੇ ਦੱਸਿਆ ਕਿ ਕੈਬਿਨਟ ਵਿੱਚ ਪੰਜਾਬ ਦੀ ਆਮ ਜਨਤਾ ਨੂੰ ਮੁੱਖ ਰੱਖਦਿਆਂ ਹੋਇਆਂ ਬਿਜਲੀ ਦੇ ਰੇਟਾਂ ‘ਚ 3 ਰੁਪਏ ਪ੍ਰਤੀ ਯੂਨਿਟ ਕਟੌਤੀ ਕੀਤੀ ਗਈ, ਜੋ ਕਿ ਅੱਜ ਤੋਂ ਹੀ ਲਾਗੂ ਹੋਵੇਗੀ ।

ਪੰਜਾਬ ਦੇ ਆਮ ਲੋਕਾਂ ਨੂੰ ਵਧੇਰੇ ਕਰਕੇ ਬਿਜਲੀ ਦੇ ਬਿੱਲਾਂ ਦੀ ਹੀ ਮਾਰ ਝੱਲਣੀ ਪੈਂਦੀ ਹੈ ਤੇ ਪੰਜਾਬ ਸਰਕਾਰ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਿਲਾ ਦਾ ਹੱਲ ਕਰਦੀ ਰਹੇਗੀ ।

ਉਨ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ ਲੈ ਕੇ ਵੀ ਦੱਸਿਆ ਕਿ ਪੰਜਾਬ ਸਰਕਾਰ ਹਰ ਮਹੀਨੇ 11% ਡੀ. ਏ. ਅਦਾ ਕਰੇਗੀ। ਇਸ ਦੇ ਨਾਲ ਹੀ ਸਰਕਾਰ ਵਲੋਂ ਹਰ ਮਹੀਨੇ 440 ਕਰੋੜ ਰੁਪਏ ਦੀ ਮੁਲਾਜ਼ਮਾਂ ਨੂੰ ਅਦਾਇਗੀ ਕੀਤੀ ਜਾਵੇਗੀ ।