ਜਲੰਧਰ. ਪੰਜਾਬ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਜਲੰਧਰ ਤੋਂ ਇਕ ਵੱਡੀ ਖ਼ਬਰ ਮਿਲੀ ਹੈ। ਵੀਰਵਾਰ ਨੂੰ ਸ਼ਹਿਰ ਵਿਚ ਕੋਰੋਨਾ ਵਾਇਰਸ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਸ਼ਹਿਰ ਵਿੱਚ ਹੁਣ ਕੋਰੋਨਾ ਮਾਮਲਿਆਂ ਦੀ ਗਿਣਤੀ ਵੱਧ ਕੇ 150 ਦੇ ਨੇੜੇ ਪਹੁੰਚ ਗਈ ਹੈ।
ਅੱਜ ਸਾਹਮਣੇ ਆਏ ਮਰੀਜਾਂ ਵਿੱਚੋਂ 4 ਕਾਜੀ ਮੁਹੱਲਾ, 4 ਰਸਤਾ ਮੁਹੱਲਾ ਅਤੇ 3 ਕਿਲਾ ਮੁੱਹਲਾ ਦੇ ਮਰੀਜ ਹਨ। ਇਹ ਸਾਰੇ ਕਾਜੀ ਮੁਹੱਲਾ ਦੇ ਨਰੇਸ਼ ਚਾਵਲਾ ਦੇ ਸੰਪਰਕ ਵਿੱਚ ਸਨ, ਜਿਸਦੀ ਕੱਲ੍ਹ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ। ਅੱਜ ਸਾਹਮਣੇ ਆਏ ਇਨ੍ਹਾਂ ਮਾਮਲਿਆਂ ਵਿਚੋਂ 7 ਔਰਤਾਂ ਸ਼ਾਮਲ ਹਨ। ਇਹ 11 ਮਾਮਲਿਆਂ ਤੋਂ ਬਾਅਦ ਸ਼ਹਿਰ ਵਿਚ ਕੋਰੋਨਾ ਦੇ ਕੁਲ 148 ਮਾਮਲੇ ਸਾਹਮਣੇ ਆਏ ਹਨ।
ਘਰ ਵਿੱਚ ਰਹੋਗੇ ਤਾਂ ਹੀ ਸੇਫ ਰਹੋਗੇ
ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਪ੍ਰਸਾਸਨ ਦੀਆਂ ਹਿਦਾਇਤਾਂ ਦਾ ਪਾਲਣ ਕਰੋ ਤੇ ਘਰ ਵਿੱਚ ਰਹੋ।