ਜਲੰਧਰ. ਪੰਜਾਬ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਜਲੰਧਰ ਸ਼ਹਿਰ ਜੋ ਕਿ ਸ਼ੁਰੂ ਤੋਂ ਹੀ ਰੈਡ ਜੋਨ ਵਿਚ ਰਿਹਾ ਹੈ, ਇੱਥੇ ਵੀ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ।
ਅੱਜ ਸ਼ਨਿਵਾਰ ਨੂੰ ਸ਼ਹਿਰ ਵਿਚ ਇਕੋ ਸਮੇਂ ਕੋਰੋਨਾ ਦੇ 11 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ 7 ਔਰਤਾਂ ਅਤੇ 4 ਵਿਅਕਤੀ ਸ਼ਾਮਲ ਹਨ। ਇਹ ਸਾਰੇ ਮਾਡਲ ਹਾਉਸ, ਟੈਗੋਰ ਨਗਰ ਅਤੇ ਬਸਤੀ ਗੁਜਾਂ ਇਲਾਕਿਆਂ ਵਿਚੋਂ ਸਾਹਮਣੇ ਆਏ ਹਨ।
ਹੁਣ ਸ਼ਹਿਰ ਵਿੱਚ ਮਰੀਜ਼ਾਂ ਦੀ ਗਿਣਤੀ 289 ਹੋ ਗਈ ਹੈ। ਏਨੇ ਸਾਰੇ ਮਾਮਲਿਆਂ ਦੇ ਇਕੱਠੇ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਵਿਚ ਇਕ ਵਾਰ ਫਿਰ ਦਹਿਸ਼ਤ ਫੈਲ ਗਈ ਹੈ।
ਅੱਜ, ਪਟਿਆਲਾ ਵਿੱਚ 10, ਅੰਮ੍ਰਿਤਸਰ ਵਿੱਚ ਪੰਜ ਅਤੇ ਪਠਾਨਕੋਟ ਵਿੱਚ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ।
ਮਾਸਕ ਪਹਿਨਣ ਤੇ ਸੋਸ਼ਲ ਡਿਸਟੈਂਸ ਨੂੰ ਜੀਵਨ ਦਾ ਹਿੱਸਾ ਬਣਾਓ
ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਲੋਕਾਂ ਨੂੰ ਅਪੀਲ ਹੈ ਕਿ ਪ੍ਰਸ਼ਾਸਨ ਵਲੋਂ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਜ਼ਰੂਰ ਕਰੋ। ਮਾਸਕ ਪਹਿਨਣਾ ਤੇ ਸੋਸ਼ਲ ਡਿਸਟੈਂਸ ਦੀ ਪਾਲਣਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਓ।
(Note : ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ। ਜਲੰਧਰ ਬੁਲੇਟਿਨ www.fb.com/jalandharbulletin ਪੇਜ ਲਾਇਕ ਕਰੋ ਅਤੇ ਫੇਸਬੁਕ ਗਰੁੱਪ https://bit.ly/3diTrmP ਨਾਲ ਜੁੜੋ)