ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 8 ਮਹੀਨੇ ਹੋ ਗਏ ਹਨ। ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕ ਹਰ ਐਤਵਾਰ ਵੱਡੀ ਗਿਣਤੀ ‘ਚ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਰਹਿੰਦੇ ਹਨ। ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਟਿੱਪਣੀ ਕਰਨ ਵਾਲਿਆਂ ‘ਤੇ ਬੋਲਦਿਆਂ ਕਿਹਾ ਕਿ ਉਹ ਆਪਣੇ ਪੁੱਤਰ ਦੇ ਇਨਸਾਫ ਲਈ ਹਰ ਥਾਂ ਜਾ ਰਹੀ ਹੈ।

ਉਨ੍ਹਾਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਵੀ ਸ਼ਮੂਲੀਅਤ ਕੀਤੀ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।ਉਨ੍ਹਾਂ ਨੇ ਟਿੱਪਣੀ ਕਰਨ ਵਾਲਿਆਂ ਨੂੰ ਕਿਹਾ ਕਿ ਉਹ ਦੱਸਣ ਕਿ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਕਿੱਥੋਂ ਮਿਲੇਗਾ, ਉਹ ਉਥੇ ਵੀ ਚਲੇ ਜਾਣਗੇ। ਸਿੱਧੂ ਦੀ ਮਾਤਾ ਨੇ ਭਾਵੁਕ ਹੁੰਦਿਆਂ ਕਿਹਾ, ਸਾਡਾ ਬੱਚਾ ਚਲਾ ਗਿਆ, ਸਾਡਾ ਜਹਾਨ ਚਲਾ ਗਿਆ। ਆਪਣੇ ਪੁੱਤ ਨੂੰ ਇਨਸਾਫ ਨਾ ਮਿਲਣ ਤੋਂ ਦੁਖੀ ਹੁੰਦਿਆਂ ਸਿੱਧੂ ਦੀ ਮਾਤਾ ਨੇ ਕਿਹਾ ਕਿ ਜੀਅ ਤਾਂ ਕਰਦੈ ਬਾਗੀ ਹੋ ਜਾਵਾਂ ਤੇ ਕੱਲੇ-ਕੱਲੇ ਨੂੰ ਠੋਕ ਦੇਵਾਂ


ਸਿੱਧੂ ਮੂਸੇਵਾਲਾ ਦੀ ਸੁਰੱਖਿਆ ਨੂੰ ਲੈ ਕੇ ਬਲਤੇਜ ਪੰਨੂ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਬਲਤੇਜ ਪੰਨੂ ਨੇ ਸਭ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਪੁੱਤਰ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਸੀ, ਅੱਜ ਤੱਕ ਸਰਕਾਰ ਨੇ ਉਸ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਦਕਿ ਸਰਕਾਰ ਸਬੂਤ ਮੰਗ ਰਹੀ ਹੈ। ਉਨ੍ਹਾਂ ਕਿਹਾ ਕੇ ਸਰਕਾਰ ਸਬੂਤ ਮੰਗ ਰਹੀ ਹੈ, ਸਬੂਤ ਬਲਤੇਜ ਪੰਨੂੰ ਦੇ ਸੋਸ਼ਲ ਮੀਡੀਆ ਉਤੇ ਪਏ ਹਨ, ਸਰਕਾਰ ਕਾਰਵਾਈ ਕਰੇ।

ਉਨ੍ਹਾਂ ਲੋਕਾਂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ ਕਿਥੋਂ ਮਿਲੇਗਾ, ਉਹ ਉਸ ਦਰ ‘ਤੇ ਵੀ ਜਾਣਗੇ, ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਦੇ ਇਨਸਾਫ ਲਈ ਅਜੇ ਤੱਕ ਚੁੱਪ ਹਨ, ਉਨ੍ਹਾਂ ਦੇ ਮਨ ਵਿਚ ਕਈ ਵੱਡੇ ਸਵਾਲ ਹਨ। ਜੇਕਰ ਅੱਜ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਫਿਰ ਉਹ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ।