ਚੰਡੀਗੜ੍ਹ, 14 ਜਨਵਰੀ | ਪੰਜਾਬ ਦੇ ਡੀਸੀ ਦਫ਼ਤਰ ਮੁਲਾਜ਼ਮਾਂ ਵੱਲੋਂ ਦਿੱਤਾ ਗਿਆ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਗਿਆ ਹੈ। ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿਚ ਕੱਲ ਯਾਨੀ ਬੁੱਧਵਾਰ ਤੋਂ ਤਿੰਨ ਦਿਨ ਤੱਕ ਸਾਰਾ ਕੰਮਕਾਜ ਪ੍ਰਭਾਵਿਤ ਹੋਣ ਵਾਲਾ ਸੀ ਪਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਮਾਲ ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਸਾਰੀਆਂ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)