23 ਤੇ 24 ਦਸੰਬਰ ਨੂੰ ਜਲੰਧਰ ‘ਚ ਲੱਗੇਗਾ ਰੋਜ਼ਗਾਰ-ਕਮ-ਪਲੇਸਮੈਂਟ ਕੈਂਪ, ਕਾਰੋਬਾਰ ਲਈ ਮੌਕੇ ‘ਤੇ ਮਿਲੇਗਾ ਬੈਂਕਾਂ ਵੱਲੋਂ ਕਰਜਾ

0
5251

ਜਲੰਧਰ | ਬੇਰੋਜ਼ਗਾਰ ਨੌਜਵਾਨਾਂ ਨੂੰ ਉੱਦਮ ਸ਼ੁਰੂ ਕਰਨ ਅਤੇ ਨੌਕਰੀ ਦੇ ਮੌਕੇ ਦੇਣ ਦੇ ਮੰਤਵ ਨਾਲ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਸਕੀਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਤੇ 24 ਦਸੰਬਰ ਨੂੰ ਸਵੈ-ਰੋਜ਼ਗਾਰ-ਕਮ-ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।

ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਰਣਜੀਤ ਕੌਰ ਬੋਪਾਰਾਏ ਨੇ ਦੱਸਿਆ ਕਿ 23 ਦਸੰਬਰ 2020 ਨੂੰ ਜ਼ਿਲ੍ਹਾ ਉਦਯੋਗ ਕੇਂਦਰ, ਫੋਕਲ ਪੁਆਇੰਟ, ਜਲੰਧਰ ਅਤੇ 24 ਦਸੰਬਰ, 2020 ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਆਦਮਪੁਰ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ ਬਾਅਦ 3:00 ਵਜੇ ਤੱਕ ਸਵੈ-ਰੋਜ਼ਗਾਰ-ਕਮ-ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।

ਬੋਪਾਰਾਏ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਇਲਾਕੇ ਦੇ ਸਮੂਹ ਬੈਂਕਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ ਅਤੇ ਵੱਖ-ਵੱਖ ਸਵੈ-ਰੋਜ਼ਗਾਰ ਕਰਜ਼ਾ ਸਕੀਮਾਂ ਅਧੀਨ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਬਿਨੈਕਾਰਾਂ ਨੂੰ ਕਰਜ਼ਾ ਦੇਣ ਲਈ ਮੌਕੇ ‘ਤੇ ਅਪਲਾਈ ਕਰਵਾਇਆ ਜਾਵੇਗਾ।

ਕੈਂਪ ਵਿੱਚ ਪੰਜ ਕੰਪਨੀਆਂ ਆਈਸੀਆਈਸੀਆਈ ਪਰੂਡੈਂਸ਼ੀਅਲ, ਲਾਈਫ ਇੰਸ਼ੋਰੈਂਸ ਕੰਪਨੀ, ਪੁਖਰਾਜ ਹੈਲਥ ਕੇਅਰ, ਏ-ਵਨ ਇੰਟਰਨੈਸ਼ਨਲ ਅਤੇ ਇਜਾਈਲ ਹੈਲਥ ਕੇਅਰ ਵੀ ਭਾਗ ਲੈਣਗੀਆਂ, ਜਿਨ੍ਹਾਂ ਵੱਲੋਂ ਨੌਕਰੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਰਾਹੀਂ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਵਿੱਚ ਇੰਟਰਵਿਊ ਲਈ ਦਸਵੀਂ/ਬਾਰਵੀਂ/ਗ੍ਰੈਜੂਏਸ਼ਨ/ਐਮ.ਈ.ਏ. ਆਦਿ ਵਿੱਦਿਅਕ ਯੋਗਤਾ ਰੱਖਣ ਵਾਲੇ ਉਮੀਦਵਾਰ ਭਾਗ ਲੈ ਸਕਦੇ ਹਨ।

ਉਨ੍ਹਾਂ ਨੌਜਵਾਨਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ ਦੀ ਸਹੂਲਤ ਅਤੇ ਨੌਕਰੀ ਪ੍ਰਾਪਤ ਕਰਨ ਵਾਸਤੇ ਇਸ ਕੈਂਪ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਨੌਜਵਾਨ ਵਧੇਰੇ ਜਾਣਕਾਰੀ ਲਈ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ।