ਜਲੰਧਰ ‘ਚ ਸ਼ੁੱਕਰਵਾਰ ਨੂੰ ਰੋਜ਼ਗਾਰ ਮੇਲਾ, ਚਾਰ ਕੰਪਨੀਆਂ ਦੇਣਗੀਆਂ ਨੌਕਰੀ, ਪੜ੍ਹੋ ਡਿਟੇਲ

0
1203

ਜਲੰਧਰ | ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਵਿਖੇ 23 ਅਕਤੂਬਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਵਿੱਚ ਚਾਰ ਕੰਪਨੀਆਂ ਵਲੋਂ ਵੱਖ-ਵੱਖ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ।

ਡਿਪਟੀ ਡਾਇਰੈਕਟਰ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਸਵੰਤ ਰਾਏ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਡੈਸਟਿਨੀ ਇੰਪਾਇਰ ਗਲੋਬਲ, ਸ੍ਰੀ ਰਾਮ ਲਾਈਫ਼ ਇੰਸੋਰੈਂਸ, ਯਰੂਕਾ ਫੋਰਬਸ, ਲਾਈਫ਼ ਇੰਸੋਰੈਂਸ ਕੰਪਨੀ ਵਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਇੰਟਰਵਿਊ ਲਈ ਜਾਵੇਗੀ।

ਪਲੇਸਮੈਂਟ ਕੈਂਪ ਵਿੱਚ ਦਸਵੀਂ/ਬਾਰਵੀਂ/ਗਰੈਜੂਏਸਨ/ਐਮ.ਬੀ.ਏ. ਦੀ ਯੋਗਤਾ ਰੱਖਣ ਵਾਲੇ ਉਮੀਦਵਾਰ ਭਾਗ ਲੈ ਸਕਦੇ ਹਨ। ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਸ਼ਮੂਲੀਅਤ ਕਰਕੇ ਆਪਣਾ ਮਨ ਪਸੰਦ ਰੋਜ਼ਗਾਰ ਪ੍ਰਾਪਤ ਕਰਨ। ਵਧੇਰੇ ਜਾਣਕਾਰੀ ਲਈ ਨੌਜਵਾਨਾ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ‘ਤੇ ਸੰਪਰਕ ਕਰ ਸਕਦੇ ਹਨ।