ਜਲੰਧਰ ‘ਚ ਕੱਲ੍ਹ ਲੱਗੇਗਾ ਰੁਜ਼ਗਾਰ ਮੇਲਾ, ਇਸ ਤਰ੍ਹਾਂ ਕਰੋ ਨੌਕਰੀ ਲੈਣ ਲਈ ਅਪਲਾਈ

0
1789

ਜਲੰਧਰ . ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹਰ ਜ਼ਿਲ੍ਹੇ ਵਿਚ ਰੁਜ਼ਗਾਰ ਮੇਲਾ ਲਗਾਇਆ ਜਾਂਦਾ ਹੈ। ਜਲੰਧਰ ਵਿਚ ਵੀ ਬੇਰੁਜ਼ਗਾਰ ਨੌਜਵਾਨ ਲਈ ਰੁਜ਼ਗਾਰ ਮੇਲਾ ਲਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸੇ ਕੜੀ ਤਹਿਤ 8 ਸਤੰਬਰ ਨੂੰ ਵੀ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਦਫ਼ਤਰ ਜਲੰਧਰ ਵਿਖੇ ਰੁਜ਼ਗਾਰ ਮੇਲਾ ਕਰਵਾਇਆ ਜਾਵੇਗਾ। ਜਿਸ ਵਿੱਚ ਜੂਮੈਟੋ ਅਤੇ ਸਵਿੱਗੀ ਵਲੋਂ ਸ਼ਮੂਲੀਅਤ ਕਰਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੀ ਪੇਸ਼ਕਸ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ ਸ਼ਾਮਲ ਹੋਣ ਦੇ 21 ਤੋਂ 45 ਸਾਲ ਦੇ ਚਾਹਵਾਨ ਨੌਜਵਾਨਾਂ ਦੀ ਵਿਦਿਅਕ ਯੋਗਤਾ ਘੱਟੋ ਘੱਟ ਮੈਟ੍ਰਿਕ ਪਾਸ ਹੈ।

ਡੀਸੀ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਦਫ਼ਤਰ ਵਿਖੇ 9, 10 ਅਤੇ 11 ਸਤੰਬਰ ਨੂੰ ਵੀ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਜਿਸ ਵਿੱਚ ਵੱਖ ਵੱਖ ਕੰਪਨੀਆਂ ਅਤੇ ਉਦਯੋਗਿਕ ਘਰਾਣਿਆਂ ਵਲੋਂ ਸ਼ਮੂਲੀਅਤ ਕਰਕੇ ਨੌਜਵਾਨਾਂ ਨੂੰ ਉਨਾਂ ਦੀ ਵਿਦਿਅਕ ਯੋਗਤਾ ਦੇ ਅਨੁਸਾਰ ਰੋਜ਼ਗਾਰ ਦੀ ਪੇਸ਼ਕਸ ਕੀਤੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਰੁਜ਼ਗਾਰ ਪ੍ਰਾਪਤੀ ਲਈ www.pgrkam.com ‘ਤੇ ਰਜਿਸਟਰਡ ਹੋਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਮੋਬਾਇਲ ਨੰਬਰ 90569-20100 ‘ਤੇ ਸੰਪਰਕ ਕਰ ਸਕਦੇ ਹਨ।