ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਿਰੋਜ਼ਪੁਰ ‘ਚ ਮੁਕਾਬਲਾ, ਫਾਇਰਿੰਗ ‘ਚ ਮੁਲਜ਼ਮਾਂ ਦੀਆਂ ਲੱਤਾਂ ‘ਚ ਲੱਗੀਆਂ ਗੋਲੀਆਂ

0
2226

ਫਿਰੋਜ਼ਪੁਰ | ਇਥੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਤਲਵੰਡੀ ‘ਚ ਗੈਂਗਸਟਰ ਅਰਸ਼ ਡੱਲਾ ਦੇ ਸਾਥੀ ਦੀ ਪੁਲਿਸ ਨਾਲ ਮੁਠਭੇੜ ਹੋਈ ਹੈ। ਦੱਸਣਯੋਗ ਹੈ ਕਿ ਗੈਂਗਸਟਰ ਗੁਰਪਿਆਰ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਗੈਂਗਸਟਰ ਨੇ ਪੁਲਿਸ ‘ਤੇ ਫਾਇਰਿੰਗ ਕੀਤੀ, ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।

ਗੁਰਪਿਆਰ ਗੋਲੀ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਹੈ। ਮੁਲਜ਼ਮਾਂ ਦੀਆਂ ਦੋਵੇਂ ਲੱਤਾਂ ’ਤੇ ਗੋਲੀਆਂ ਲੱਗੀਆਂ ਸਨ। ਉਸ ਨੂੰ ਜ਼ੀਰਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਪਿਆਰ ਸਿੰਘ ਕਿਸੇ ਵੱਡੀ ਵਾਰਦਾਤ ਲਈ ਰੇਕੀ ਕਰ ਰਿਹਾ ਹੈ। ਪੁਲਿਸ ਨੇ ਉਸਦੀ ਲੋਕੇਸ਼ਨ ਟਰੇਸ ਕਰਕੇ ਉਸਨੂੰ ਘੇਰ ਲਿਆ। ਇਸ ’ਤੇ ਗੁਰਪਿਆਰ ਸਿੰਘ ਨੇ ਪੁਲਿਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਵਿਚ ਗੁਰਪਿਆਰ ਜ਼ਖ਼ਮੀ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ