ਤਰਨਤਾਰਨ ‘ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਇਨਕਾਊਂਟਰ, 1 ਮੁਲਜ਼ਮ ਪੁਲਿਸ ਨੇ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ

0
836

ਤਰਨਤਾਰਨ, 26 ਨਵੰਬਰ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਤਰਨਤਾਰਨ ‘ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਇਨਕਾਊਂਟਰ ‘ਚ ਵੱਡੀ ਸਫਲਤਾ ਮਿਲੀ ਹੈ। 1 ਬਦਮਾਸ਼ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ। ਪੂਰੇ ਇਲਾਕੇ ਨੂੰ ਪੁਲਿਸ ਨੇ ਸੀਲ ਕੀਤਾ ਹੋਇਆ ਹੈ। ਇਸ ਦੌਰਾਨ ਦੋਵਾਂ ਪਾਸਿਓਂ ਗੋਲੀਬਾਰੀ ਹੋਈ ਹੈ। ਇਸ ਲੁਟੇਰਾ ਕਾਰ ਵਿਚ ਸਵਾਰ ਹੋ ਕੇ ਫਰਾਰ ਹੋ ਗਿਆ। ਫੜੇ ਗਏ ਮੁਲਜ਼ਮ ਕੋਲੋਂ ਆਟੋਮੈਟਿਕ ਵੈਪਨ ਮਿਲੇ ਹਨ। ਇਸ ਗੋਲੀਬਾਰੀ ਦੌਰਾਨ ਬਾਈਕ ਸਵਾਰ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਦੂਜੇ ਬਦਮਾਸ਼ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਬਦਮਸ਼ਾਂ ਦਾ ਪਿੱਛਾ ਕਰਨ ਉਤੇ ਬਦਮਾਸ਼ਾਂ ਨੇ ਫਾਇਰਿੰਗ ਕੀਤੀ।

ਦੱਸ ਦਈ ਕਿ ਅੱਜ ਖਰੜ ਵਿਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਵੀ ਮੁੱਠਭੇੜ ਹੋਈ ਹੈ। ਅੰਮ੍ਰਿਤਸਰ ਤੋਂ ਓਡੀ ਖੋਹ ਕੇ ਭੱਜੇ ਲੁਟੇਰਿਆਂ ਤੇ ਪੁਲਿਸ ਵਿਚਾਲੇ ਗੋਲੀਆਂ ਚੱਲੀਆਂ। ਇਕ ਦੌਰਾਨ ਬਦਮਾਸ਼ ਕਾਰ ਛੱਡ ਕੇ ਭੱਜ ਗਏ। ਪਿੰਡ ਬੜਮਾਜਰਾ ਵਿਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ।

ਬਦਮਾਸ਼ ਅੰਮ੍ਰਿਤਸਰ ਤੋਂ ਕਾਰ ਖੋਹ ਕੇ ਮੋਹਾਲੀ ਵੱਲ ਆ ਰਹੇ ਸਨ। ਜਦੋਂ ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ ਨਾਕਾਬੰਦੀ ਕੀਤੀ ਤਾਂ ਉਨ੍ਹਾਂ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਬਦਮਾਸ਼ ਓਡੀ ਕਾਰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਏ।

ਦੱਸ ਦਈਏ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਅਪਰਾਧੀ ਨੇੜੇ ਹੀ ਕਿਤੇ ਲੁਕੇ ਹੋਏ ਹਨ। ਅੰਮ੍ਰਿਤਸਰ ਦੇ ਪੌਸ਼ ਇਲਾਕੇ ਮਜੀਠਾ ਰੋਡ ‘ਤੇ ਸ਼ਨੀਵਾਰ ਅੱਧੀ ਰਾਤ ਨੂੰ ਲੁਟੇਰੇ ਗੋਲੀਆਂ ਚਲਾ ਕੇ ਡਾਕਟਰ ਤੋਂ ਕਾਰ ਖੋਹ ਕੇ ਫ਼ਰਾਰ ਹੋ ਗਏ ਸਨ। ਕੇਡੀ ਹਸਪਤਾਲ ਦਾ ਡਾਕਟਰ ਤਰਨ ਬੇਰੀ ਆਪਣੀ ਗੱਡੀ ਵਿਚ ਪਤਨੀ ਸਮੇਤ ਜਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦਾ ਪਿੱਛਾ ਕਰ ਰਹੇ ਲੁਟੇਰਿਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਡਰ ਦੇ ਮਾਰੇ ਡਾਕਟਰ ਨੇ ਕਾਰ ਰੋਕ ਲਈ ਤੇ ਕਾਰ ਲੈ ਕੇ ਲੁਟੇਰੇ ਫਰਾਰ ਹੋ ਗਏ।

ਵੇਖੋ ਵੀਡੀਓ

https://www.facebook.com/punjabibulletin/videos/789059946312323

https://www.facebook.com/punjabibulletin/videos/789059946312323