<p>ਅੰਮ੍ਰਿਤਸਰ&comma; 4 ਨਵੰਬਰ &vert; ਅੰਮ੍ਰਿਤਸਰ ਵਿੱਚ ਪੁਲਿਸ ਅਤੇ ਇੱਕ ਵਾਂਟੇਡ ਮੁਲਜ਼ਮ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਆਕਾਸ਼ਦੀਪ ਉਰਫ਼ ਆਕਾਸ਼ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਪਹੁੰਚਾਇਆ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ 7 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਸੀ।<&sol;p>&NewLine;<p>ਪੁਲਿਸ ਕਮਿਸ਼ਨਰ ਮੁਤਾਬਕ&comma; ਆਕਾਸ਼ਦੀਪ ਕਾਦੀਆਂ ਦਾ ਰਹਿਣ ਵਾਲਾ ਹੈ ਅਤੇ ਬਟਾਲਾ ਵਿੱਚ ਇੱਕ ਮਨੀ ਐਕਸਚੇਂਜਰ ਦੀ ਦੁਕਾਨ ’ਤੇ ਪਿਸਤੌਲ ਦੀ ਨੋਕ ’ਤੇ ਕਰੀਬ ਢਾਈ ਲੱਖ ਰੁਪਏ ਦੀ ਲੁੱਟ ਦੇ ਮਾਮਲੇ ਵਿੱਚ ਵੀ ਲੋੜੀਂਦਾ ਸੀ। ਇਸ ਵਾਰਦਾਤ ਵਿੱਚ ਉਸ ਦੇ ਹੋਰ ਸਾਥੀਆਂ ਦੇ ਸ਼ਾਮਲ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ।<&sol;p>&NewLine;<p>ਜੇਲ੍ਹ ਵਿੱਚ ਬੰਦ ਸਾਥੀ ਨੂੰ ਛੁਡਾਉਣ ਦੀ ਸਾਜ਼ਿਸ਼ ਦਾ ਦਾਅਵਾ<&sol;p>&NewLine;<p>ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦਾਅਵਾ ਕੀਤਾ ਕਿ ਆਕਾਸ਼ਦੀਪ ਆਪਣੇ ਸਾਥੀਆਂ ਨਾਲ ਮਿਲ ਕੇ ਜੇਲ੍ਹ ਵਿੱਚ ਬੰਦ ਅਪਰਾਧੀ ਅੰਗਰੇਜ਼ ਨੂੰ ਪੁਲਿਸ ਹਿਰਾਸਤ ਵਿੱਚੋਂ ਛੁਡਾਉਣ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਮੁਤਾਬਕ&comma; ਅੰਗਰੇਜ਼ ਖ਼ਿਲਾਫ਼ ਭੋਲਾ ਕਤਲ ਕੇਸ ਅਤੇ ਕੋਟ ਖਾਲਸਾ ਕਤਲ ਕੇਸ ਸਮੇਤ 15 ਤੋਂ ਵੱਧ ਗੰਭੀਰ ਮਾਮਲੇ ਦਰਜ ਹਨ।<&sol;p>&NewLine;<p>ਪੁਲਿਸ ਅਨੁਸਾਰ&comma; ਯੋਜਨਾ ਤਹਿਤ ਅਦਾਲਤ ਵਿੱਚ ਪੇਸ਼ੀ ਦੌਰਾਨ ਜਾਂ ਕਿਸੇ ਹੋਰ ਬਹਾਨੇ ਪੁਲਿਸ ਪਾਰਟੀ ’ਤੇ ਹਮਲਾ ਕਰਕੇ ਅੰਗਰੇਜ਼ ਨੂੰ ਛੁਡਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ। ਹਾਲਾਂਕਿ ਪੁਲਿਸ ਨੂੰ ਮਿਲੀ ਖੁਫ਼ੀਆ ਜਾਣਕਾਰੀ ਅਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਇਸ ਯੋਜਨਾ ਦਾ ਪਤਾ ਲੱਗ ਗਿਆ।<&sol;p>&NewLine;<p>ਪੁਲਿਸ ਦੀ ਜਵਾਬੀ ਫਾਇਰਿੰਗ ਵਿੱਚ ਲੱਗੀ ਗੋਲੀ<&sol;p>&NewLine;<p>ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਦੋਂ ਪੁਲਿਸ ਟੀਮ ਨੇ ਆਕਾਸ਼ਦੀਪ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਪੁਲਿਸ ਪਾਰਟੀ ’ਤੇ ਦੋ ਰਾਊਂਡ ਫਾਇਰ ਕੀਤੇ। ਪੁਲਿਸ ਵੱਲੋਂ ਆਤਮ-ਰੱਖਿਆ ਵਿੱਚ ਜਵਾਬੀ ਕਾਰਵਾਈ ਕਰਦਿਆਂ ਦੋ ਰਾਊਂਡ ਫਾਇਰ ਕੀਤੇ ਗਏ&comma; ਜਿਸ ਦੌਰਾਨ ਇੱਕ ਗੋਲੀ ਆਕਾਸ਼ਦੀਪ ਦੀ ਲੱਤ ਵਿੱਚ ਲੱਗੀ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।<&sol;p>&NewLine;<p>ਮੌਕੇ ਤੋਂ ਪੁਲਿਸ ਨੇ &period;30 ਬੋਰ ਦਾ ਪਿਸਤੌਲ&comma; ਦੋ ਖਾਲੀ ਖੋਲ&comma; ਤਿੰਨ ਜ਼ਿੰਦਾ ਕਾਰਤੂਸ ਅਤੇ ਇੱਕ ਸਕੂਟਰ ਬਰਾਮਦ ਕੀਤਾ ਹੈ। ਪੁਲਿਸ ਸਕੂਟਰ ਬਾਰੇ ਵੀ ਜਾਂਚ ਕਰ ਰਹੀ ਹੈ ਕਿ ਇਹ ਚੋਰੀ ਦਾ ਹੈ ਜਾਂ ਕਿਸੇ ਹੋਰ ਤਰੀਕੇ ਨਾਲ ਹਾਸਲ ਕੀਤਾ ਗਿਆ ਸੀ।<&sol;p>&NewLine;<p>ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਗਿਰੋਹ ਨਾਲ ਜੁੜੇ ਚਾਰ ਹੋਰ ਸਾਥੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;