ਖਡੂਰ ਸਾਹਿਬ ‘ਚ ਪੁਲਿਸ ਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਬਦਮਾਸ਼ ਜ਼ਖਮੀ

0
905

ਤਰਨਤਾਰਨ, 26 ਦਸੰਬਰ | ਖਡੂਰ ਸਾਹਿਬ ਦੇ ਮੁਹੱਲਾ ਸੱਚਖੰਡ ਰੋਡ ‘ਤੇ ਨਸ਼ਾ ਤਸਕਰ ਲਵਦੀਪ ਸਿੰਘ ਉਰਫ ਲਵ ਨੂੰ ਗ੍ਰਿਫਤਾਰ ਕਰਨ ਲਈ ਗਈ ਪੁਲਿਸ ਪਾਰਟੀ ‘ਤੇ ਦੋਸ਼ੀ ਨੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ‘ਚ ਦੋਸ਼ੀ ਜ਼ਖਮੀ ਹੋ ਗਿਆ।

ਐਸਪੀ ਅਜੈਰਾਜ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਲਵਦੀਪ ਸਿੰਘ ਉਰਫ ਲਵ ਇਲਾਕੇ ਵਿਚ ਘੁੰਮ ਰਿਹਾ ਹੈ। ਪਿੱਛਾ ਕਰਨ ‘ਤੇ ਮੁਲਜ਼ਮ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਏਐਸਆਈ ਗੁਰਦੀਪ ਸਿੰਘ ਦੀ ਪੱਗ ਨੂੰ ਲੱਗੀ। ਜਵਾਬੀ ਕਾਰਵਾਈ ਵਿਚ ਇੱਕ ਗੋਲੀ ਨਸ਼ਾ ਤਸਕਰ ਦੀ ਲੱਤ ਵਿਚ ਲੱਗੀ। ਸੂਚਨਾ ਤੋਂ ਬਾਅਦ ਐੱਸਐੱਸਪੀ ਅਭਿਮਨਿਊ ਰਾਣਾ ਮੌਕੇ ‘ਤੇ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਬਾਅਦ ਵਿਚ ਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿਚ ਦਾਖਲ ਕਰਵਾਇਆ ਗਿਆ। ਮੁਲਜ਼ਮ ਦੇ ਕਬਜ਼ੇ ਵਿਚੋਂ ਇੱਕ ਆਈ-20 ਕਾਰ, ਇੱਕ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਗਏ ਹਨ। ਐਸਪੀ ਅਨੁਸਾਰ ਮੁਲਜ਼ਮ ਖ਼ਿਲਾਫ਼ 6 ਕੇਸ ਦਰਜ ਹਨ।