ਤਰਨਤਾਰਨ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਤਾਬੜਤੋੜ ਚਲੀਆਂ ਗੋਲੀਆਂ

0
635

ਤਰਨਤਾਰਨ, 2 ਨਵੰਬਰ | ਗੋਇੰਦਵਾਲ ਅਧੀਨ ਪੈਂਦੇ ਇਲਾਕੇ ‘ਚ ਬੀਤੀ ਰਾਤ ਗੈਂਗਸਟਰ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਪ੍ਰੋਡਕਸ਼ਨ ਵਾਰੰਟ ‘ਤੇ ਜੇਲ ਤੋਂ ਲਿਆਂਦੇ ਗਏ ਗੈਂਗਸਟਰ ਵਿਕਰਮਜੀਤ ਸਿੰਘ ਵਿੱਕੀ ਦੀ ਨਿਸ਼ਾਨਦੇਹੀ ‘ਤੇ ਹਥਿਆਰਾਂ ਦੀ ਬਰਾਮਦਗੀ ਲਈ ਗਈ ਪੁਲਿਸ ਪਾਰਟੀ ‘ਤੇ ਮੁਲਜ਼ਮ ਨੇ ਗੋਲੀਆਂ ਚਲਾ ਦਿੱਤੀਆਂ। ਇਸ ‘ਤੇ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਵਿੱਕੀ ਦੀ ਲੱਤ ਵਿਚ ਗੋਲੀ ਲੱਗ ਗਈ।

ਜਾਣਕਾਰੀ ਅਨੁਸਾਰ 1 ਮਾਰਚ ਨੂੰ ਕਸਬਾ ਚੋਹਲਾ ਸਾਹਿਬ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ ਗੋਪੀ ਦਾ ਫਤਿਹਾਬਾਦ ਰੇਲਵੇ ਫਾਟਕ ‘ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਵਿਕਰਮਜੀਤ ਸਿੰਘ ਵਿੱਕੀ ਨੂੰ ਏਜੀਟੀਐਫ ਪੁਲਿਸ ਨੇ ਗ੍ਰਿਫ਼ਤਾਰ ਕਰ ਕੇ ਜੇਲ ਭੇਜ ਦਿੱਤਾ ਹੈ। ਤਰਨਤਾਰਨ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਅਤੇ ਹਥਿਆਰ ਬਰਾਮਦ ਕਰਨ ਲਈ ਲੈ ਗਈ। ਇਸ ਦੌਰਾਨ ਮੌਕਾ ਦੇਖ ਕੇ ਵਿੱਕੀ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ।

ਐਨਕਾਊਂਟਰ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐਸਐਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਪੁਲਿਸ ਪਾਰਟੀ ਮੁਲਜ਼ਮ ਵਿਕਰਮਜੀਤ ਸਿੰਘ ਵਿੱਕੀ ਤੋਂ ਹਥਿਆਰ ਬਰਾਮਦ ਕਰਨ ਲਈ ਲਿਜਾ ਰਹੀ ਸੀ। ਇਸ ਦੌਰਾਨ ਮੌਕਾ ਦੇਖ ਕੇ ਉਸ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਵਿਚ ਵਿੱਕੀ ਦੀ ਲੱਤ ਵਿਚ ਗੋਲੀ ਲੱਗ ਗਈ। ਦੋਸ਼ੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।