ਹੁਸ਼ਿਆਰਪੁਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, 2 ਬਦਮਾਸ਼ ਹੋਏ ਜ਼ਖਮੀ

0
1596

ਹੁਸ਼ਿਆਰਪੁਰ | ਕਸਬਾ ਚੱਬੇਵਾਲ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਸ ਦੌਰਾਨ ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ ਵਲੋਂ ਚਲਾਈਆਂ ਗੋਲੀਆਂ ਨਾਲ 2 ਬਦਮਾਸ਼ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਕਾਬੂ ਕਰ ਲਿਆ ਗਿਆ।

ਇਨ੍ਹਾਂ ਬਦਮਾਸ਼ਾਂ ਵਲੋਂ ਕੁਝ ਦਿਨ ਪਹਿਲਾਂ ਇਕ ਪੈਟਰੋਲ ਪੰਪ ਅਤੇ ਪੇਂਟ ਦੀ ਦੁਕਾਨ ‘ਤੇ ਵੀ ਗੋਲੀਆਂ ਚਲਾਈਆਂ ਗਈਆਂ ਸਨ। ਪੁਲਿਸ ਵੱਲੋਂ ਜਦੋਂ ਇਨ੍ਹਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਨ੍ਹਾਂ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ। ਪੁਲਿਸ ਦੀ ਕਾਰਵਾਈ ਦੌਰਾਨ ਮਨਰਾਜ ਚੱਬੇਵਾਲ ਅਤੇ ਰੂਬੀ ਲੰਬੜ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ ਅਤੇ ਤੀਜੇ ਸਾਥੀ ਨਵਜੋਤ ਨੂੰ ਵੀ ਕਾਬੂ ਕਰ ਲਿਆ ਗਿਆ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ