ਤਰਨਤਾਰਨ| ਤਰਨਤਾਰਨ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਪੈਟਰੋਲ ਪੰਪ ਲੁੱਟ ਕੇ ਭੱਜ ਰਹੇ ਲੁਟੇਰਿਆਂ ਨਾਲ ਪੁਲਿਸ ਦੀ ਮੁਠਭੇੜ ਹੋ ਗਈ। ਆਪਣੇ ਆਪ ਨੂੰ ਪੁਲਿਸ ਨਾਲ ਘਿਰਿਆ ਦੇਖ ਕੇ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ‘ਚ ਪੁਲਿਸ ਨੇ ਵੀ ਗੋਲ਼ੀ ਚਲਾ ਦਿੱਤੀ, ਜਿਸ ‘ਚ ਦੋਵੇਂ ਲੁਟੇਰੇ ਜ਼ਖਮੀ ਹੋ ਗਏ। ਪੁਲਿਸ ਨੇ ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਇਕ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਦੱਸਿਆ ਜਾ ਰਿਹਾ ਹੈ।
ਘਟਨਾ ਸਰਾਏ ਅਮਾਨਤ ਖਾਨ ਦੀ ਦੱਸੀ ਜਾ ਰਹੀ ਹੈ। ਲੁਟੇਰਿਆਂ ਨੇ ਸ਼ੁੱਕਰਵਾਰ ਸ਼ਾਮ ਨੂੰ 2 ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾਇਆ। ਇਨ੍ਹਾਂ ਪਹਿਲਾਂ ਅਮਾਨਤ ਖਾਂ ਵਿੱਚ ਪੈਟਰੋਲ ਪੰਪ ਨੂੰ ਲੁੱਟਿਆ ਅਤੇ ਫਿਰ ਇਸ ਤੋਂ ਬਾਅਦ ਸੁਰਸੀ ਵਾਲਾ ਵਿੱਚ ਪੈਟਰੋਲ ਪੰਪ ਪਹੁੰਚੇ ਜਿਥੇ ਲੁਟੇਰਿਆਂ ਨੇ ਉਥੇ ਮੌਜੂਦ ਮੁਲਾਜ਼ਮਾਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ। ਇਸ ਮਗਰੋਂ ਉਹ ਉਥੋਂ ਫਰਾਰ ਹੋ ਗਏ। ਇਸ ‘ਤੇ ਪੈਟਰੋਲ ਪੰਪ ਵਾਲਿਆਂ ਨੇ ਪੁਲਿਸ ਨੂੰ ਇਸ ਦੀ ਸੂਚਨਾ ਦੇ ਦਿੱਤੀ।
ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋਏ ਲੁਟੇਰਿਆਂ ਨੂੰ ਰਾਹ ਵਿਚਾਲੇ ਹੀ ਘੇਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਪੈਟਰੋਲ ਪੰਪ ਮਾਲਕਾਂ ਦੇ ਬਿਆਨਾਂ ਦੇ ਆਧਾਰ ‘ਤੇ ਫਿਲਹਾਲ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ