ਹੁਸ਼ਿਆਰਪੁਰ, 10 ਜਨਵਰੀ | ਪਿੰਡ ਡਡਿਆਣਾ ਦੇ ਸਰਪੰਚ ਸੰਦੀਪ ਕੁਮਾਰ ਛੀਨਾ ਕਤਲਕਾਂਡ ਦਾ ਮੁੱਖ ਦੋਸ਼ੀ ਅਨੂਪ ਕੁਮਾਰ ਵਿੱਕੀ ਦੇਰ ਰਾਤ ਪੁਲਿਸ ਮੁਕਾਬਲੇ ਵਿਚ ਜ਼ਖ਼ਮੀ ਹੋ ਗਿਆ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿਚ ਦੋਸ਼ੀ ਦੀ ਲੱਤ ਵਿਚ 2 ਗੋਲੀਆਂ ਲੱਗੀਆਂ। ਦੋਸ਼ੀ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਸਰਪੰਚ ਦਾ ਕਤਲ ਕਰਨ ਤੋਂ ਬਾਅਦ ਵਿੱਕੀ ਹਰਿਆਣਾ ਵਿਚ ਲੁਕਿਆ ਹੋਇਆ ਸੀ। ਦੇਰ ਰਾਤ ਨੂੰ ਜਦੋਂ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਵਿੱਕੀ ਨੂੰ ਘੇਰ ਲਿਆ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ‘ਚ ਵਿੱਕੀ ਜ਼ਖਮੀ ਹੋ ਗਿਆ। ਉਸ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਦੋਸ਼ੀ ਨੇ ਦੱਸਿਆ ਕਿ ਸਰਪੰਚ ਨੇ ਸਾਡੀਆਂ ਵੀਡੀਓਜ਼ ਵਾਇਰਲ ਕੀਤੀਆਂ ਸਨ, ਇਸ ਕਾਰਨ ਉਸ ਦਾ ਕਤਲ ਕਰ ਦਿੱਤਾ ਗਿਆ।
5 ਦਿਨ ਪਹਿਲਾਂ ਸਰਪੰਚ ਛੀਨਾ ਦੀ ਫੈਕਟਰੀ ਅੰਦਰ 3 ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਕ ਦੋਸ਼ੀ ਰੋਹਿਤ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਮੁੱਖ ਦੋਸ਼ੀ ਵਿੱਕੀ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਰਿਸ਼ਤੇਦਾਰਾਂ ਨੇ ਅਜੇ ਤੱਕ ਛੀਨਾ ਦਾ ਪੋਸਟਮਾਰਟਮ ਵੀ ਨਹੀਂ ਕਰਵਾਇਆ। ਮੰਗ ਕੀਤੀ ਗਈ ਸੀ ਕਿ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਸਰਪੰਚ ਛੀਨਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਰੰਜਿਸ਼ ਦੇ ਚੱਲਦਿਆਂ ਸਰਪੰਚ ਦਾ ਕਤਲ ਕੀਤਾ ਗਿਆ ਸੀ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)