ਜਲੰਧਰ| ਉਘੇ ਪੰਜਾਬੀ ਸ਼ਾਇਰ ਤੇ ਗੀਤਕਾਰ ਹਰਜਿੰਦਰ ਸਿੰਘ ਬੱਲ ਦਾ ਅੱਜ ਜਲੰਧਰ ਦੇ ਲੱਧੇਵਾਲੀ ਸਥਿਤ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਿਛਲੇ ਦਿਨੀਂ ਲੰਮੀ ਬਿਮਾਰੀ ਪਿੱਛੋਂ ਉਨ੍ਹਾਂ ਦਾ ਪੀਜੀਆਈ ਹਸਪਤਾਲ ਚੰਡੀਗੜ੍ਹ ਵਿਚ ਦਿਹਾਂਤ ਹੋ ਗਿਆ ਸੀ। ਬੱਲ ਸਾਹਿਬ ਦੇ ਲਿਖੇ ਹੋਏ ਗੀਤਾਂ ਨੂੰ ਪੰਜਾਬ ਦੇ ਨਾਮਚੀਨ ਗਾਇਕਾਂ ਨੇ ਆਪਣੀ ਆਵਾਜ਼ ਦਿੱਤੀ ਹੈ। ਫਿਰੋਜ਼ ਖਾਨ, ਸਾਬਰਕੋਟੀ, ਪੂਰਨਸ਼ਾਹਕੋਟੀ, ਜਨਾਬ ਸਰਦੂਲ ਸਿਕੰਦਰ ਹੋਰਾਂ ਨੇ ਉਨ੍ਹਾਂ ਦੇ ਲਿਖੇ ਗੀਤਾਂ ਨੂੰ ਆਪਣੀ ਆਵਾਜ਼ ਦੇ ਕੇ ਅਮਰ ਕੀਤਾ ਸੀ। ਪਰ ਹੁਣ ਇਹ ਕਲਮ ਹਮੇਸ਼ਾ ਲਈ ਖਾਮੋਸ਼ ਹੋ ਗਈ ਹੈ। ਉਨ੍ਹਾਂ ਦੇ ਜਾਣ ਨਾਲ ਪੰਜਾਬੀ ਗੀਤਕਾਰੀ ਤੇ ਮਿਊਜ਼ਿਕ ਇੰਡਸਟਰੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪ੍ਰਮਾਤਮਾ ਉਨ੍ਹਾਂ ਦੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।
ਵੇਖੋ ਵੀਡੀਓ-