ਜਲੰਧਰ | ਇੰਜੀ. ਰਮੇਸ਼ ਕੁਮਾਰ ਸਰੰਗਲ ਨੇ ਮੁੱਖ ਇੰਜੀਨੀਅਰ/ਵੰਡ (ਉਤਰ) ਜਲੰਧਰ ਵਜੋਂ ਅਹੁਦਾ ਸੰਭਾਲਿਆ ਹੈ। ਅਹੁਦਾ ਸੰਭਾਲਣ ਉਪਰੰਤ ਇੰਜੀਨੀਅਰ ਸਰੰਗਲ ਨੇ ਕਿਹਾ ਕਿ ਖਪਤਕਾਰਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਾਏਦਾਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਨੇ ਖਪਤਕਾਰਾਂ ਨੂੰ ਬਿਜਲੀ ਦੀ ਸਹੀ ਢੰਗ ਨਾਲ ਵਰਤੋਂ ਕਰਨ ਤੇ ਬਿਜਲੀ ਚੋਰੀ ਨਾ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਬਿਜਲੀ ਸਪਲਾਈ ਸਬੰਧੀ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਤੇ ਖਪਤਕਾਰ ਨੂੰ ਵਧੀਆ ਸੇਵਾਵਾਂ ਦੇਣ ਹਿੱਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।