ਰੈਸਟੋਰੈਂਟ, ਕਲੱਬ, ਬਾਰ ਅਤੇ ਪੱਬ ‘ਚ ਰਾਤ 11 ਵਜੇ ਤੋਂ ਬਾਅਦ Entry ਬੰਦ

0
652

ਜਲੰਧਰ |ਸ਼ਹਿਰ ‘ਚ ਹੁਣ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਸਾਰੇ ਰੈਸਟੋਰੈਂਟ, ਕਲੱਬ, ਬਾਰ, ਪੱਬ ਅਤੇ ਅਜਿਹੀਆਂ ਹੋਰ ਖਾਣ-ਪੀਣ ਵਾਲੀਆਂ ਥਾਵਾਂ ‘ਚ ਰਾਤ 11 ਵਜੇ ਤੋਂ ਬਾਅਦ ਭੋਜਨ ਤੇ ਸ਼ਰਾਬ ਆਦਿ ਦਾ ਆਰਡਰ ਨਹੀਂ ਲਿਆ ਜਾਵੇਗਾ ਅਤੇ 11 ਵਜੇ ਤੋਂ ਬਾਅਦ ਕਿਸੇ ਵੀ ਨਵੇਂ ਗਾਹਕ ਨੂੰ ਰੈਸਟੋਰੈਂਟ, ਕਲੱਬ, ਬਾਰ, ਪੱਬ ਆਦਿ ‘ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਨੇ ਜਾਰੀ ਕੀਤੇ ਹੁਕਮਾਂ ਵਿੱਚ ਇਹ ਵੀ ਕਿਹਾ ਹੈ ਕਿ ਸਾਰੇ ਰੈਸਟੋਰੈਂਟ, ਕਲੱਬ, ਬਾਰ ਅਤੇ ਪੱਬ ਜਾਂ ਹੋਰ ਅਜਿਹੀਆਂ ਖਾਣ-ਪੀਣ ਵਾਲੀਆਂ ਥਾਵਾਂ (ਸਿਵਾਏ ਅਹਾਤਾ) ਜਿਨ੍ਹਾਂ ਕੋਲ ਲਾਇਸੰਸ ਹਨ, ਅੱਧੀ ਰਾਤ 12 ਵਜੇ ਮੁਕੰਮਲ ਤੌਰ ’ਤੇ ਬੰਦ ਹੋ ਜਾਣੀਆਂ ਚਾਹੀਦੀਆਂ ਹਨ। ਜੇਕਰ ਸ਼ਰਾਬ ਦੀ ਦੁਕਾਨ ਦੇ ਨਾਲ ਕੋਈ ਅਹਾਤਾ ਲੱਗਦਾ ਹੈ ਤਾਂ ਇਹ ਵੀ ਲਾਇਸੰਸ ਵਿੱਚ ਦਰਜ ਸ਼ਰਤਾਂ ਅਨੁਸਾਰ ਰਾਤ 11 ਵਜੇ ਨੂੰ ਮੁਕੰਮਲ ਤੌਰ ’ਤੇ ਬੰਦ ਹੋ ਜਾਣੇ ਚਾਹੀਦੇ ਹਨ।

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਅਵਾਜ਼ ਪੈਦਾ ਕਰਨ ਵਾਲੇ ਕਿਸੇ ਵੀ ਸਾਧਨ ਰਾਹੀਂ ਪੈਦਾ ਕੀਤੇ ਸ਼ੋਰ ਦਾ ਪੱਧਰ 10 ਡੀਬੀ (ਏ) ਤੋਂ ਵੱਧ ਨਹੀਂ ਹੋਣਾ ਚਾਹੀਦਾ। ਇਸ ਲਈ ਸਾਰੀਆਂ ਸੰਸਥਾਵਾਂ ਨੂੰ ਇਸ ਮਾਪਦੰਡ ਨੂੰ ਬਰਕਰਾਰ ਰੱਖਣਾ ਯਕੀਨੀ ਬਣਾਉਣਾ ਚਾਹੀਦਾ ਹੈ।

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਵਾਜ਼ ਪੈਦਾ ਕਰਨ ਵਾਲੇ ਸਾਧਨ ਜਿਵੇਂ ਡੀਜੇ, ਲਾਈਵ ਆਰਕੈਸਟਰਾ/ਸਿੰਗਰਜ਼ ਆਦਿ ਰਾਤ 10 ਵਜੇ ਤੋਂ ਬਾਅਦ ਬੰਦ ਹੋ ਜਾਣੇ ਚਾਹੀਦੇ ਹਨ ਜਾਂ ਉਨ੍ਹਾਂ ਦੀ ਅਵਾਜ਼ ਘੱਟ ਹੋ ਜਾਣੀ ਚਾਹੀਦੀ ਹੈ ਅਤੇ ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਇਮਾਰਤ ਜਾਂ ਕੈਂਪਸ ਦੀ ਚਾਰਦੀਵਾਰੀ ਤੋਂ ਬਾਹਰ ਅਵਾਜ਼ ਸੁਣਾਈ ਨਹੀਂ ਦੇਣੀ ਚਾਹੀਦੀ।

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਵਾਹਨਾਂ ‘ਚ ਮਿਊਜ਼ਿਕ ਸਿਸਟਮ ਦੀ ਅਵਾਜ਼ ਦਿਨ ਦੇ ਕਿਸੇ ਵੀ ਸਮੇਂ ਵਾਹਨ ਤੋਂ ਬਾਹਰ ਨਹੀਂ ਆਉਣੀ ਚਾਹੀਦੀ। ਇਹ ਹੁਕਮ 19.09.2021 ਤੱਕ ਲਾਗੂ ਰਹਿਣਗੇ।

(Sponsored : ਜਲੰਧਰ ‘ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001)

(ਨੋਟ- ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।