ਚੰਡੀਗੜ੍ਹ | ਪੰਜਾਬ ਸਰਕਾਰ ਨੇ ਕੋਵਿਡ-19 ਦੀ ਦੂਜੀ ਲਹਿਰ ਨਾਲ ਸਫ਼ਲਤਾਪੂਰਵਕ ਨਜਿੱਠਣ ਮਗਰੋਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੋਵਿਡ ਦੇ ਦੋਵੇਂ ਟੀਕੇ ਲੁਆ ਚੁੱਕੇ ਮੁਲਾਕਾਤੀਆਂ ਨੂੰ ਹੀ ਪੰਜਾਬ ਸਿਵਲ ਸਕੱਤਰੇਤ-1 ਅਤੇ 2 ‘ਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ।
ਆਮ ਰਾਜ ਪ੍ਰਬੰਧ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਚੰਡੀਗੜ੍ਹ ਵਿੱਚ ਆਉਣ ਵਾਲੇ ਉਨ੍ਹਾਂ ਮੁਲਾਕਾਤੀਆਂ ਨੂੰ ਹੀ ਐਂਟਰੀ ਪਾਸ ਜਾਰੀ ਕੀਤੇ ਜਾਣਗੇ, ਜਿਨ੍ਹਾਂ ਨੇ ਕੋਵਿਡ-19 ਦੇ ਦੋਵੇਂ ਟੀਕੇ ਲੁਆ ਲਏ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਇਮਾਰਤਾਂ ਵਿੱਚ ਦਾਖ਼ਲੇ ਸਮੇਂ ਸਵਾਗਤੀ ਕਾਊਂਟਰਾਂ ‘ਤੇ ਕੋਵਿਡ ਦੇ ਟੀਕੇ ਲੱਗਣ ਦਾ ਸਬੂਤ ਪੇਸ਼ ਕਰਨਾ ਲਾਜ਼ਮੀ ਹੋਵੇਗਾ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)