<p><strong>ਚੰਡੀਗੜ੍ਹ&comma; 28 ਦਸੰਬਰ&vert;<&sol;strong> ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਮੈਨਿਊ ਵਿੱਚ ਫਲ ਵੀ ਸ਼ਾਮਲ ਕੀਤੇ ਗਏ ਹਨ। ਨਵੇਂ ਸਾਲ &lpar;2024&rpar; ਤੋਂ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਭੋਜਨ ਦੇ ਨਾਲ ਕੇਲਾ ਵੀ ਮਿਲੇਗਾ। ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਮੈਨਿਊ ਵਿੱਚ ਮਾਮੂਲੀ ਬਦਲਾਅ ਕੀਤੇ ਹਨ। ਹੁਣ ਵਿਦਿਆਰਥੀ ਆਪਣੇ ਭੋਜਨ &&num;8216&semi;ਚ ਕਾਲੇ ਛੋਲੇ&comma; ਕੜੀ ਤੇ ਰਾਜਮਾਂਹ ਦਾ ਸਵਾਦ ਵੀ ਲੈ ਸਕਣਗੇ।<&sol;p>&NewLine;<p><strong>ਸੋਸ਼ਲ ਆਡਿਟ ਤੋਂ ਬਾਅਦ ਲਿਆ ਗਿਆ ਫੈਸਲਾ<&sol;strong><&sol;p>&NewLine;<p>ਕੇਂਦਰ ਸਰਕਾਰ ਦੇ ਹੁਕਮਾਂ &&num;8216&semi;ਤੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ 10 ਜ਼ਿਲ੍ਹਿਆਂ &&num;8216&semi;ਚ ਮਿਡ-ਡੇ-ਮੀਲ ਸਕੀਮ ਦਾ ਸੋਸ਼ਲ ਆਡਿਟ ਕਰਵਾਇਆ ਸੀ। ਜਨਤਕ ਸੁਣਵਾਈ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਮਿਡ-ਡੇਅ &&num;8216&semi;ਚ ਫਲ ਦੇਣ ਦਾ ਸੁਝਾਅ ਦਿੱਤਾ ਸੀ&vert; ਜਿਸ ਤੋਂ ਬਾਅਦ ਸਿੱਖਿਆ ਵਿਭਾਗ ਨੇ ਉਪਰੋਕਤ ਹੁਕਮ ਜਾਰੀ ਕੀਤੇ ਹਨ।<&sol;p>&NewLine;<p><strong>ਫਲਾਂ ਲਈ ਫੰਡਾਂ ਦਾ ਵੀ ਪ੍ਰਬੰਧ ਕੀਤਾ<&sol;strong><&sol;p>&NewLine;<p>ਸਿੱਖਿਆ ਵਿਭਾਗ ਵੱਲੋਂ ਜਨਵਰੀ ਤੋਂ ਮਾਰਚ ਤੱਕ ਦਾ ਨਵਾਂ ਮੈਨਿਊ ਜਾਰੀ ਕੀਤਾ ਗਿਆ ਹੈ। ਵਿਭਾਗ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਫਲਾਂ ਲਈ 5 ਰੁਪਏ ਪ੍ਰਤੀ ਕੇਲਾ ਦੇ ਹਿਸਾਬ ਨਾਲ ਫੰਡ ਜਾਰੀ ਕਰੇਗਾ। ਰਾਜ ਦੇ ਸਰਕਾਰੀ&comma; ਸਰਕਾਰੀ ਸਹਾਇਤਾ ਪ੍ਰਾਪਤ&comma; ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿੱਚ ਪੜ੍ਹਦੇ 17 ਲੱਖ ਵਿਦਿਆਰਥੀਆਂ ਨੂੰ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਕੰਮ ਵਿੱਚ 42 ਹਜ਼ਾਰ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ। ਸਕੂਲ ਕਮੇਟੀਆਂ ਹਰ ਚੀਜ਼ &&num;8216&semi;ਤੇ ਨਜ਼ਰ ਰੱਖਣਗੀਆਂ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;