ਨਿਊਜ਼ ਡੈਸਕ| ਮੂਸੇਵਾਲਿਆ ਤੈਨੂੰ ਅੱਖੀਆਂ ਉਡੀਕਦੀਆਂ…. ਇਹ ਕੱਵਾਲੀ ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੇ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੀ ਬਰਸੀ ‘ਤੇ ਸਮਰਪਿਤ ਕੀਤੀ ਹੈ। ਇਹ ਕੱਵਾਲੀ ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਕੀਤੀ ਸੀ। ਜ਼ਿਕਰਯੋਗ ਹੈ ਕਿ ਅੱਜ ਮੂਸੇਵਾਲਾ ਦੀ ਬਰਸੀ ਹੈ ਅਤੇ ਅੱਜ ਪੂਰੀ ਦੁਨੀਆ ਦੇ ਨਾਲ-ਨਾਲ ਪਾਕਿਸਤਾਨ ਦੇ ਕਲਾਕਾਰ ਅਤੇ ਲੋਕ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।
ਜਾਣਕਾਰੀ ਅਨੁਸਾਰ ਰਾਹਤ ਫਤਿਹ ਅਲੀ ਖਾਨ ਇਸ ਸਮੇਂ ਅਮਰੀਕਾ ਦੇ ਦੌਰੇ ‘ਤੇ ਹਨ ਅਤੇ ਪਿਛਲੇ ਦਿਨੀਂ ਲਾਸ ਏਂਜਲਸ ‘ਚ ਉਨ੍ਹਾਂ ਨੇ ਕੱਵਾਲੀ ਪੇਸ਼ ਕੀਤੀ। ਕੱਵਾਲੀ ਪੇਸ਼ ਕਰਨ ਤੋਂ ਪਹਿਲਾਂ ਉਨ੍ਹਾਂ ਮੂਸੇਵਾਲਾ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇਸ ਕੱਵਾਲੀ ਨੂੰ ਉਨ੍ਹਾਂ ਦੀ ਬਰਸੀ ਨੂੰ ਸਮਰਪਿਤ ਕਰ ਰਹੇ ਹਨ। ਇਸ ਤੋਂ ਇਲਾਵਾ ਅੱਜ ਗੁਜਰਾਂਵਾਲਾ ਵਿਖੇ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ।
ਇਸ ਦੇ ਲਈ ਗੁਜਰਾਂਵਾਲਾ ਵਿੱਚ ਫਲੈਕਸ ਲਗਾਏ ਗਏ ਹਨ। ਜਿਸ ‘ਤੇ ਸਪੱਸ਼ਟ ਲਿਖਿਆ ਹੈ ਕਿ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਖੁੱਲ੍ਹਾ ਲੰਗਰ ਵੀ ਵਰਤਾਇਆ ਜਾਵੇਗਾ। ਹਾਲਾਂਕਿ ਪਾਕਿਸਤਾਨ ਇਸ ਸਮੇਂ ਭੋਜਨ ਦੀ ਕਮੀ ਤੋਂ ਗੁਜ਼ਰ ਰਿਹਾ ਹੈ ਅਤੇ ਅਜਿਹੀ ਸਥਿਤੀ ‘ਚ ਲੰਗਰ ਦਾ ਐਲਾਨ ਕਰਨਾ ਖੁਦ ਪਾਕਿਸਤਾਨ ਦੇ ਲੋਕਾਂ ‘ਚ ਮੂਸੇਵਾਲਾ ਦੇ ਪਿਆਰ ਨੂੰ ਉਜਾਗਰ ਕਰਦਾ ਹੈ।
ਪਾਕਿਸਤਾਨ ਦੇ ਟੋਬਾ ਟੇਕ ਸਿੰਘ ‘ਚ ਸਿੱਧੂ ਮੂਸੇਵਾਲਾ ਦੀ ਯਾਦ ‘ਚ ਹੋਟਲ ਬਣਨ ਜਾ ਰਿਹਾ ਹੈ। ਹੋਟਲ ਮਾਲਕ ਅਲੀ ਰਜ਼ਾ ਦਾ ਭਰਾ ਅਰਫਾਨ ਰਜ਼ਾ ਨੇ ਦੱਸਿਆ ਕਿ ਇੱਥੇ ਇੱਕ ਹੋਟਲ ਬਣਾਇਆ ਜਾ ਰਿਹਾ ਹੈ ਅਤੇ ਇਸ ਹੋਟਲ ਦਾ ਨਾਮ ਸਿੱਧੂ ਮੂਸੇਵਾਲਾ ਹੈ। ਇਹ ਪੰਜਾਬੀ ਗਾਇਕ ਮੂਸੇਵਾਲਾ ਨੂੰ ਭਾਰਤੀ ਪੱਖ ਤੋਂ ਸ਼ਰਧਾਂਜਲੀ ਹੈ।