ਵਿਜੀਲੈਂਸ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਸਾਬਕਾ CM ਚੰਨੀ ਦਾ ਵੱਡਾ ਬਿਆਨ – ਜਾਨ ਨੂੰ ਦੱਸਿਆ ਖਤਰਾ

0
347

ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਸ਼ੁੱਕਰਵਾਰ ਨੂੰ ਆਮਦਨ ਦੇ ਜ਼ਾਹਰ ਸਰੋਤਾਂ ਤੋਂ ਵੱਧ ਆਮਦਨ ਬਣਾਉਣ ਦੇ ਮਾਮਲੇ ’ਚ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਚੰਨੀ ਨੂੰ ਬੀਤੇ ਮੰਗਲਵਾਰ ਨੂੰ ਸੱਦਿਆ ਗਿਆ ਸੀ ਪਰ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਉਣ ’ਚ ਅਸਮਰੱਥਤਾ ਪ੍ਰਗਟਾਈ ਸੀ। ਇਸ ਤੋਂ ਬਾਅਦ ਚੰਨੀ ਨੇ 20 ਅਪ੍ਰੈਲ ਨੂੰ ਆਉਣ ਦੀ ਗੱਲ ਕਹੀ ਸੀ ਪਰ ਵਿਜੀਲੈਂਸ ਬਿਊਰੋ ਨੇ ਹੁਣ ਇਕ ਨਵਾਂ ਸੰਮਨ ਜਾਰੀ ਕਰਦਿਆਂ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਪੇਸ਼ ਹੋਣ ਲਈ ਕਿਹਾ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਚੰਨੀ ਨੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਸਾਰੇ ਦਫ਼ਤਰ ਬੰਦ ਹੋਣ ‘ਤੇ ਤਲਬ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਤਲਬ ਕੀਤੇ ਜਾਣ ‘ਤੇ ਚੰਨੀ ਨੇ ਖੁਦ ਆਪਣਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਅੱਜ ਮੈਨੂੰ ਬੁਲਾਇਆ ਹੈ। ਉਨ੍ਹਾਂ ਨੇ ਮੈਨੂੰ 20 ਅਪ੍ਰੈਲ ਨੂੰ ਬੁਲਾਉਣਾ ਸੀ ਪਰ ਅੱਜ ਸਾਰੇ ਦਫ਼ਤਰ ਬੰਦ ਹੋਣ ‘ਤੇ ਉਨ੍ਹਾਂ ਮੈਨੂੰ ਫ਼ੋਨ ਕੀਤਾ, ਮੈਂ ਉੱਥੇ ਇਕੱਲਾ ਹੀ ਜਾਵਾਂਗਾ, ਮੇਰੀ ਜਾਨ ਨੂੰ ਵੀ ਖਤਰਾ ਹੈ, ਮੈਨੂੰ ਜੇਲ੍ਹ ਭੇਜ ਸਕਦੇ ਹਨ, ਜੋ ਮਰਜ਼ੀ ਕਰੋ ਮੈਂ ਇਸ ਲਈ ਤਿਆਰ ਹਾਂ।