ਅੰਮ੍ਰਿਤਸਰ | ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਦੇ ਸੀਜੇਐਮ ਆਸ਼ੀਸ਼ ਸਾਲਦੀ ਦੀ ਅਦਾਲਤ ਨੇ ਮਾਣਹਾਨੀ ਦੇ ਇੱਕ ਕੇਸ ਵਿੱਚ ਬਰੀ ਕਰ ਦਿੱਤਾ ਹੈ। ਕਾਂਗਰਸ ਦੇ ਵਿਨੀਤ ਮਹਾਜਨ ਨੇ 2012 ‘ਚ ਜੋਸ਼ੀ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ।
ਇਸ ਕੇਸ ਦੀ ਨੁਮਾਇੰਦਗੀ ਕਰ ਰਹੇ ਵਕੀਲ ਅਮਨਦੀਪ ਸਿੰਘ ਨੇ ਦੱਸਿਆ ਕਿ ਸਾਲ 2012 ਵਿੱਚ ਐਡਵੋਕੇਟ ਵਨੀਤ ਮਹਾਜਨ ਨੇ ਅਕਾਲੀ-ਭਾਜਪਾ ਸਰਕਾਰ ਦੇ ਮੰਤਰੀ ਅਨਿਲ ਜੋਸ਼ੀ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਦੋਸ਼ ਲਾਇਆ ਗਿਆ ਸੀ ਕਿ ਸਾਬਕਾ ਮੰਤਰੀ ਨੇ ਇਕ ਅੰਗਰੇਜ਼ੀ ਅਤੇ ਹਿੰਦੀ ਅਖਬਾਰ ਰਾਹੀਂ ਐਡਵੋਕੇਟ ਵਿਨੀਤ ਮਹਾਜਨ ਅਤੇ ਉਸ ਦੇ ਇਕ ਹੋਰ ਵਕੀਲ ਮਿੱਤਰ ਨੂੰ ਬਲੈਕਮੇਲਰ ਦੱਸਿਆ ਸੀ।