ਵਾਲ਼-ਵਾਲ਼ ਬਚੇ ਸਾਬਕਾ ਸੰਸਦ ਮੈਂਬਰ ਮੋਹਿੰਦਰ ਸਿੰਘ ਕੇਪੀ, ਜਲੰਧਰ-ਲੁਧਿਆਣਾ ਹਾਈਵੇ ‘ਤੇ ਹੋਇਆ ਹਾਦਸਾ

0
494

ਜਲੰਧਰ। ਜਲੰਧਰ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਮੋਹਿੰਦਰ ਸਿੰਘ ਕੇਪੀ ਗੰਭੀਰ ਜ਼ਖਮੀ ਹੋ ਗਏ ਹਨ। ਜਲੰਧਰ-ਲੁਧਿਆਣਾ ਹਾਈਵੇ ਉਤੇ ਉਨ੍ਹਾਂ ਦੀ ਗੱਡੀ ਨੂੰ ਇਕ ਟਰੈਕਟਰ ਨੇ ਟੱਕਰ ਮਾਰ ਦਿੱਤੀ। ਮਹਿੰਦਰ ਸਿੰਘ ਕੇਪੀ ਕਿਸੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਹਾਦਸੇ ਸਮੇਂ ਉਨ੍ਹਾਂ ਦੇ ਸੁਰੱਖਿਆ ਮੁਲਾਜ਼ਮ ਵੀ ਉਨ੍ਹਾਂ ਦੇ ਨਾਲ ਹੀ ਸਨ। ਦੱਸਿਆ ਜਾ ਰਿਹਾ ਹੈ ਕਿ ਸਾਰੇ ਸੁਰੱਖਿਅਤ ਹਨ।