BDO ਦਫਤਰ ‘ਚ ਨਾਮਜ਼ਦਗੀ ਭਰਨ ਆਏ ਸਾਬਕਾ ਸਰਪੰਚ ਦਾ ਚੜ੍ਹਿਆ ਪਾਰਾ, ਚਲਾਈਆਂ ਗੋਲੀਆਂ

0
550

ਫਿਰੋਜ਼ਪੁਰ, 1 ਅਕਤੂਬਰ | ਪੰਜਾਬ ਦੇ ਸਾਰੇ ਪਿੰਡਾਂ ਵਿਚ ਪੰਚਾਇਤੀ ਚੋਣਾਂ ਕਾਰਨ ਸਿਆਸੀ ਮਾਹੌਲ ਗਰਮ ਹੈ। ਇਸ ਦੌਰਾਨ ਕਈ ਪਿੰਡਾਂ ਵਿਚ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਹੋ ਰਹੀ ਹੈ, ਜਦਕਿ ਕਈ ਪਿੰਡਾਂ ਦੇ ਲੋਕ ਆਪਣੀਆਂ ਪੰਚਾਇਤਾਂ ਚੋਣਾਂ ਰਾਹੀਂ ਚੁਣਨਾ ਚਾਹੁੰਦੇ ਹਨ। ਇਸੇ ਦੌਰਾਨ ਫ਼ਿਰੋਜ਼ਪੁਰ ਸ਼ਹਿਰ ਤੋਂ ਇੱਕ ਬਹੁਤ ਹੀ ਹੈਰਾਨੀਜਨਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਰਪੰਚ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਆਏ ਸਾਬਕਾ ਸਰਪੰਚ ਨੇ ਬੀ.ਡੀ.ਓ. ਦਫਤਰ ‘ਚ ਗੋਲੀਆਂ ਚਲਾ ਦਿੱਤੀਆਂ। ਇੰਨਾ ਹੀ ਨਹੀਂ ਉਸ ਨੇ ਇਕ ਵਿਅਕਤੀ ਦਾ ਬੈਗ ਵੀ ਖੋਹ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਵਿਅਕਤੀ ਨੇ ਦੱਸਿਆ ਕਿ ਉਹ ਪਿੰਡ ਮੋਹਰੇਵਾਲਾ ਤੋਂ ਆਪਣੇ ਲੜਕੇ ਦੀ ਨਾਮਜ਼ਦਗੀ ਭਰਨ ਆਇਆ ਸੀ। ਇਸ ਦੌਰਾਨ ਉਸ ਦੇ ਪਿੰਡ ਦੇ ਸਾਬਕਾ ਸਰਪੰਚ ਨੇ ਉਸ ਨੂੰ ਧਮਕੀਆਂ ਦਿੰਦੇ ਹੋਏ ਫਾਇਰਿੰਗ ਕਰ ਦਿੱਤੀ ਅਤੇ ਸੈਕਟਰੀ ਦਾ ਬੈਗ ਖੋਹ ਲਿਆ। ਫਾਇਰਿੰਗ ਕਰਨ ਤੋਂ ਬਾਅਦ ਉਹ ਤੇਜ਼ੀ ਨਾਲ ਕਾਰ ‘ਚ ਬੈਠ ਕੇ ਭੱਜ ਗਿਆ। ਉਕਤ ਵਿਅਕਤੀ ਨੇ ਦੱਸਿਆ ਕਿ ਜਿਸ ਤਰ੍ਹਾਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਉਸ ਕਾਰਨ ਉਹ ਆਪਣੇ ਪਿੰਡ ਵਿਚ ਵੀ ਸੁਰੱਖਿਅਤ ਨਹੀਂ ਹੈ। ਡਰ ਦੇ ਇਸ ਮਾਹੌਲ ਵਿਚ ਕੋਈ ਵੀ ਚੋਣ ਨਹੀਂ ਲੜ ਸਕਦਾ ਹੈ।

ਇਸ ਘਟਨਾ ਤੋਂ ਬਾਅਦ ਉਥੇ ਮੌਜੂਦ ਹੋਰ ਲੋਕਾਂ ਵਿਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਤੋਂ ਬਾਅਦ ਲੋਕਾਂ ਨੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ ਹਨ ਕਿ ਇਹ ਲੋਕ ਸਰਕਾਰ ਵੱਲੋਂ ਹਥਿਆਰ ਜਮ੍ਹਾ ਕਰਵਾਉਣ ਦੇ ਹੁਕਮਾਂ ਦੇ ਬਾਵਜੂਦ ਹਥਿਆਰ ਲੈ ਕੇ ਕਿਵੇਂ ਘੁੰਮ ਰਹੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)