ਫਿਰੋਜ਼ਪੁਰ, 20 ਨਵੰਬਰ | ਇਥੋਂ ਇਕ ਖੌਫਨਾਕ ਖਬਰ ਸਾਹਮਣੇ ਆਈ ਹੈ। ਪਿੰਡ ਮਿਰਜ਼ੇ ਕੇ ਵਿਖੇ ਇਕ ਸਾਬਕਾ ਫੌਜੀ ਦੀ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਫੌਜੀ ਘਰ ਵਿਚ ਇਕੱਲਾ ਰਹਿੰਦਾ ਸੀ ਤੇ ਜਦੋਂ ਇਸ ਘਟਨਾ ਬਾਰੇ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਲੁੱਟ-ਖੋਹ ਦਾ ਲੱਗ ਰਿਹਾ ਹੈ।
ਕਤਲ ਤੋਂ ਬਾਅਦ ਘਰ ਦੇ ਸਾਮਾਨ ਦੀ ਵੀ ਫਰੋਲਾ-ਫਰਾਲੀ ਹੋਈ ਸੀ। ਮ੍ਰਿਤਕ ਫੌਜੀ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ ਤੇ ਉਸ ਦੇ ਬੱਚੇ ਵਿਦੇਸ਼ ਵਿਚ ਰਹਿੰਦੇ ਹਨ ਤੇ ਵਾਰਦਾਤ ਵੇਲੇ ਉਹ ਘਰ ਵਿਚ ਇਕੱਲਾ ਸੀ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)