ਪੰਜਾਬ ‘ਚ 7 ਮਾਰਚ ਤੋਂ ਸ਼ੁਰੂ ਹੋਣਗੀਆਂ SCERT ਪ੍ਰੀਖਿਆਵਾਂ, ਪੜ੍ਹੋ ਨਾਨ-ਬੋਰਡ ਵੱਖ-ਵੱਖ ਕਲਾਸਾਂ ਦੀ ਡੇਟਸ਼ੀਟ ਤੇ ਟਾਈਮ ਟੇਬਲ

0
958

ਚੰਡੀਗੜ੍ਹ | ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਾਨ-ਬੋਰਡ ਕਲਾਸਾਂ ਦੀ ਸਾਲਾਨਾ ਪ੍ਰੀਖਿਆ 7 ਮਾਰਚ ਤੋਂ ਸ਼ੁਰੂ ਹੋਵੇਗੀ, ਜਿਸ ਵਿੱਚ ਪਹਿਲੀ, ਦੂਜੀ, ਤੀਜੀ, ਚੌਥੀ, 6ਵੀਂ, 7ਵੀਂ, 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਐਸਸੀਈਆਰਟੀ ਨੇ ਇਸ ਸਬੰਧ ਵਿੱਚ ਕਾਮਨ ਡੇਟ ਸ਼ੀਟ ਜਾਰੀ ਕੀਤੀ ਹੈ। 7 ਮਾਰਚ ਤੋਂ ਸ਼ੁਰੂ ਹੋ ਰਹੀ ਪ੍ਰੀਖਿਆ ਵਿੱਚ ਪਹਿਲੀ, ਦੂਜੀ, ਤੀਜੀ, ਚੌਥੀ, 6ਵੀਂ, 7ਵੀਂ ਅਤੇ 9ਵੀਂ ਜਮਾਤਾਂ ਨੂੰ ਸ਼ਾਮਲ ਕੀਤਾ ਗਿਆ ਹੈ। 6ਵੀਂ, 7ਵੀਂ, 9ਵੀਂ ਅਤੇ 11ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਸਬੰਧਤ ਵਿਸ਼ਿਆਂ ਦੇ ਅਧਿਆਪਕ ਆਪਣੇ ਪੱਧਰ ’ਤੇ ਪ੍ਰਸ਼ਨ ਪੱਤਰ ਤਿਆਰ ਕਰਨਗੇ, ਜਿਸ ਦਾ ਪੈਟਰਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਪਹਿਲਾਂ ਹੀ ਜਾਰੀ ਕਰ ਚੁੱਕਾ ਹੈ।

ਐਸਸੀਈਆਰਟੀ ਖੁਦ ਪ੍ਰਾਇਮਰੀ ਜਮਾਤਾਂ ਦੀ ਸਾਲਾਨਾ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਪੀਡੀਐਫ ਵਿਚ ਭੇਜੇਗਾ, ਜਿਸ ਦੀ ਫੋਟੋ ਸਟੇਟ ਸਕੂਲ ਨੂੰ ਲੈਣੀ ਪਵੇਗੀ ਅਤੇ ਇਸ ਲਈ SCERT ਬਜਟ ਵੀ ਭੇਜੇਗਾ। ਪ੍ਰੀਖਿਆ ਸਵੇਰੇ 9:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਹੋਵੇਗੀ। ਜੇਕਰ ਕਿਸੇ ਵਿਸ਼ੇ ਦੀ ਪ੍ਰੈਕਟੀਕਲ ਪ੍ਰੀਖਿਆ ਲੈਣੀ ਹੈ ਤਾਂ ਇਹ ਪ੍ਰੈਕਟੀਕਲ ਪ੍ਰੀਖਿਆ 7 ਮਾਰਚ ਤੋਂ ਪਹਿਲਾਂ ਸਕੂਲ ਪੱਧਰ ‘ਤੇ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।