ਆਬਕਾਰੀ ਘੁਟਾਲਾ : ਦਿੱਲੀ ਹਾਈਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

0
599

ਨਵੀਂ ਦਿੱਲੀ| ਦਿੱਲੀ ਹਾਈ ਕੋਰਟ ਨੇ ਆਪ ਸਰਕਾਰ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। 

ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਜ਼ਮਾਨਤ ਅਰਜ਼ੀ ਖਾਰਜ ਕਰ‌ਦਿਆਂ ਕਿਹਾ ਕਿ ਬਿਨੈਕਾਰ ਇਕ ਤਾਕਤਵਰ ਵਿਅਕਤੀ ਹੈ, ਜੋ ਗਵਾਹਾਂ ਨੂੰ ਪ੍ਰਭਾਵਤ ਕਰ ਸਕਦਾ ਹੈ। ਸੁਣਵਾਈ ਦੌਰਾਨ ਸੀਬੀਆਈ ਨੇ ਜ਼ਮਾਨਤ ਅਰਜ਼ੀ ਦਾ ਜ਼ੋਰਦਾਰ ਵਿਰੋਧ ਕੀਤਾ।