&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਇਸ ਸਾਲ ਅਕਤੂਬਰ-ਨਵੰਬਰ ਮਹੀਨੇ ਭਾਰਤ ਵਿਚ ਹੋਣ ਵਾਲੇ ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ-2023 ਦੇ ਅੱਜ ਜਾਰੀ ਹੋਏ ਸ਼ਡਿਊਲ ਵਿਚ ਮੇਜ਼ਬਾਨੀ ਵਾਲੇ ਸ਼ਹਿਰਾਂ ਦੀ ਸੂਚੀ ਵਿਚੋਂ ਮੁਹਾਲੀ ਨੂੰ ਬਾਹਰ ਰੱਖਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਫ਼ੈਸਲੇ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿਚ ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲ੍ਹੇਆਮ ਵਿਤਕਰੇਬਾਜ਼ੀ ਹੈ ਕਿਉਂਕਿ ਪੀਸੀਏ ਸਟੇਡੀਅਮ ਮੁਹਾਲੀ ਦੇ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਭਾਰਤ ਵਿਚ ਵਿਸ਼ਵ ਕੱਪ ਹੋ ਰਿਹਾ ਹੈ ਅਤੇ ਮੁਹਾਲੀ ਵਿਖੇ ਕੋਈ ਮੈਚ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ 1996 ਅਤੇ 2011 ਵਿਚ ਮੁਹਾਲੀ ਵਿਖੇ ਵਿਸ਼ਵ ਕੱਪ ਦੇ ਸੈਮੀਫ਼ਾਈਨਲ ਖੇਡੇ ਗਏ ਜਦੋਂਕਿ ਇਸ ਵਾਰ ਇਕ ਲੀਗ ਮੈਚ ਦੀ ਵੀ ਮੇਜ਼ਬਾਨੀ ਨਹੀਂ ਮਿਲੀ। ਅਹਿਮਦਾਬਾਦ ਨੂੰ ਉਦਘਾਟਨੀ ਤੇ ਫ਼ਾਈਨਲ ਮੈਚ ਤੋਂ ਇਲਾਵਾ ਭਾਰਤ-ਪਾਕਿਸਤਾਨ ਮੈਚ ਦੀ ਮੇਜ਼ਬਾਨੀ ਵੀ ਮਿਲੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੀਤ ਹੇਅਰ ਨੇ ਕਿਹਾ ਕਿ ਪੀਸੀਏ ਸਟੇਡੀਅਮ ਮੁਹਾਲੀ ਨਾ ਸਿਰਫ ਭਾਰਤ ਦੇ ਪਹਿਲੇ ਪੰਜ ਸਟੇਡੀਅਮਾਂ ਵਿਚੋਂ ਇਕ ਹੈ ਬਲਕਿ ਦੁਨੀਆ ਦੇ ਚੋਣਵੇਂ ਸਟੇਡੀਅਮਾਂ ਦੀ ਸੂਚੀ ਵਿਚ ਆਉਂਦਾ ਹੈ। ਕ੍ਰਿਕਟ ਪ੍ਰੇਮੀਆਂ ਦੀ ਪਹਿਲੀ ਪਸੰਦ ਮੁਹਾਲੀ ਨੂੰ ਬਾਹਰ ਰੱਖਣਾ ਸਿਆਸਤ ਤੋਂ ਪ੍ਰੇਰਿਤ ਹੈ। ਪੰਜਾਬ ਨਾਲ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁਹਾਲੀ ਵਿਖੇ ਜਿਥੇ ਕੌਮਾਂਤਰੀ ਹਵਾਈ ਅੱਡਾ ਹੈ&comma; ਉਥੇ ਸ਼ਹਿਰ ਵਿਚ ਬਿਹਤਰ ਬੁਨਿਆਦੀ ਢਾਂਚਾ ਅਤੇ ਟੀਮਾਂ ਦੇ ਰਹਿਣ ਲਈ ਲੋੜੀਂਦੇ ਹੋਟਲ ਵੀ ਹਨ। ਮੁਹਾਲੀ ਵਿਖੇ ਮੈਚ ਹੋਣ ਨਾਲ ਖੇਡ ਸੈਰ-ਸਪਾਟਾ ਨੂੰ ਵੱਡਾ ਹੁਲਾਰਾ ਮਿਲਣਾ ਸੀ ਅਤੇ ਖੇਡਾਂ ਨਾਲ ਜੁੜੇ ਦੇਸ਼-ਵਿਦੇਸ਼ ਦੇ ਸੈਲਾਨੀਆਂ ਨੇ ਪੰਜਾਬ ਆਉਣਾ ਸੀ&comma; ਜਿਸ ਨਾਲ ਸੂਬੇ ਦੀ ਅਰਥਵਿਵਸਥਾ ਨੂੰ ਹੋਰ ਵੀ ਹੁਲਾਰਾ ਮਿਲਣਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note&nbsp&semi;<&sol;strong>&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;